- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੇਰ ਤੋਂ ਹੀ ਲਾਪਤਾ ਇੱਕ ਨੌਜਵਾਨ ਦੀ ਖੂਨ ਨਾਲ ਲੱਥ ਪੱਥ ਲਾਸ਼ ਪਿੰਡ ਦੇ ਬਾਹਰ ਤੋਂ ਲੱਭੀ ਹੈ। ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਵੇਰ ਤੋਂ ਹੀ ਲਾਪਤਾ ਇੱਕ ਨੌਜਵਾਨ ਦੀ ਖੂਨ ਨਾਲ ਲੱਥ ਪੱਥ ਲਾਸ਼ ਪਿੰਡ ਦੇ ਬਾਹਰ ਤੋਂ ਲੱਭੀ ਹੈ। ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ ਜਿਸਦਾ ਕਿ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਜਤਿੰਦਰ ਸਿੰਘ ਅੱਜ ਸਵੇਰ ਦਾ ਲਾਪਤਾ ਸੀ ਜਿਸਦੀ ਭਾਲ ਵੀ ਕੀਤੀ ਗਈ ਸੀ ਪਰੰਤੂ ਦੇਰ ਸ਼ਾਮ ਉਸਦੀ ਲਾਸ਼ ਪਿੰਡ ਦੇ ਲਾਗਿਓਂ ਹੀ ਖੇਤਾਂ ’ਚ ਬਰਾਮਦ ਹੋਈ ਹੈ ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਹਾਲੇ ਤੱਕ ਕਤਲ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।