- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਰੱਲਣ ਦੇ ਇੱਕ ਨੌਜਵਾਨ ਵਿਅਕਤੀ ਦੀ ਵਿਦੇਸ਼ ਤੁਰਕੀ ਵਿਖੇ ਇੱਕ ਕਰੇਨ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਉਮਰ ਕਰੀਬ 43 ਸਾਲ ਪੁੱਤਰ ਸਾਬਕਾ ਸਰਪੰਚ ਸਵਰਨ ਸਿੰਘ ਵਾਸੀ ਪਿੰਡ ਰੱਲਾ ਵਜੋਂ ਹੋਈ ਹੈ।

ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ , ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਰੱਲਣ ਦੇ ਇੱਕ ਨੌਜਵਾਨ ਵਿਅਕਤੀ ਦੀ ਵਿਦੇਸ਼ ਤੁਰਕੀ ਵਿਖੇ ਇੱਕ ਕਰੇਨ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਉਮਰ ਕਰੀਬ 43 ਸਾਲ ਪੁੱਤਰ ਸਾਬਕਾ ਸਰਪੰਚ ਸਵਰਨ ਸਿੰਘ ਵਾਸੀ ਪਿੰਡ ਰੱਲਾ ਵਜੋਂ ਹੋਈ ਹੈ।
ਹਰਜਿੰਦਰ ਸਿੰਘ ਰੋਜ਼ੀ-ਰੋਟੀ ਦੀ ਖਾਤਰ ਕਰੀਬ 1 ਸਾਲ ਪਹਿਲਾਂ ਵਿਦੇਸ਼ ਤੁਰਕੀ ਗਿਆ ਸੀ। ਉਸਦੀ ਮੌਤ ਦੀ ਸੂਚਨਾ ਉਸਦੇ ਭਰਾ ਬਲਦੇਵ ਸਿੰਘ ਨੇ ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਦਿੱਤੀ। ਪਰਿਵਾਰਿਕ ਮੈਂਬਰਾਂ ਦੇ ਦੱਸਣ ਅਨੁਸਾਰ 28 ਅਗਸਤ ਨੂੰ ਹਰਜਿੰਦਰ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਕਰੈਵਲਰ ਕਰੇਨ ਦੀ ਮੁਰੰਮਤ ਕਰ ਰਿਹਾ ਸੀ ਕਿ ਅਚਾਨਕ ਹੀ ਕਰੇਨ ਦਾ ਇੱਕ ਵੱਡਾ ਹਿੱਸਾ ਹਰਜਿੰਦਰ ਸਿੰਘ ਦੇ ਉੱਪਰ ਆ ਡਿੱਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ, ਜਿਸਨੂੰ ਮੌਕੇ ਤੇ ਤੁਰਕੀ ਦੇ ਇੱਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਹਰਜਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਮਨਦੀਪ ਕੌਰ ਅਤੇ 12 ਸਾਲਾ ਲੜਕਾ ਇਸ਼ਮੀਤ ਨੂੰ ਛੱਡ ਗਿਆ।