- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕੀਤਾ। ਇਸ ਜਨਸਭਾ ਦੌਰਾਨ ਪਾਰਟੀ ਦੇ ਕਈ ਅਹੁਦੇਦਾਰਾਂ ਨੇ ਵੀ ਆਪਣੇ ਅਸਤੀਫ਼ੇ ਦੇ ਕੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ।

ਜਾਸ, ਮੁਕੇਰੀਆਂ : ਆਮ ਆਦਮੀ ਪਾਰਟੀ (ਆਪ) ਵੱਲੋਂ ਪਹਿਲਾਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਅਤੇ ਫਿਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਕੱਟੇ ਜਾਣ ਤੋਂ ਬਾਅਦ ਪ੍ਰੋ. ਜੀ.ਐੱਸ. ਮੁਲਤਾਨੀ ਨੇ ਆਪਣੇ ਸਮਰਥਕਾਂ ਨਾਲ ਵਿਸ਼ਾਲ ਜਨਸਭਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨ ਦਾ ਐਲਾਨ ਕੀਤਾ। ਇਸ ਜਨਸਭਾ ਦੌਰਾਨ ਪਾਰਟੀ ਦੇ ਕਈ ਅਹੁਦੇਦਾਰਾਂ ਨੇ ਵੀ ਆਪਣੇ ਅਸਤੀਫ਼ੇ ਦੇ ਕੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ।
ਜਨਸਭਾ ਨੂੰ ਸੰਬੋਧਨ ਕਰਦਿਆਂ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 11 ਸਾਲਾਂ ਦੌਰਾਨ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਦਿਨ-ਰਾਤ ਇੱਕ ਕਰਕੇ ਪਾਰਟੀ ਦੇ ਸਥਾਨਕ ਸੰਗਠਨ ਨੂੰ ਮਜ਼ਬੂਤ ਕੀਤਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਉਨ੍ਹਾਂ ਨੇ ਬੇਦਾਗ਼ ਰਾਜਨੀਤੀ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ।
ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਿਰਫ਼ ਇਮਾਨਦਾਰੀ ਦਾ ਦਿਖਾਵਾ ਕਰ ਰਹੀ ਹੈ ਅਤੇ ਹੁਣ ਪਾਰਟੀ ਵਿੱਚ ਇਮਾਨਦਾਰ ਲੋਕਾਂ ਦੀ ਕੋਈ ਕਦਰ ਨਹੀਂ ਰਹਿ ਗਈ। ਉਨ੍ਹਾਂ ਕਿਹਾ ਕਿ ਪਾਰਟੀ ਹੁਣ ਦਲ-ਬਦਲੂਆਂ ਅਤੇ ਭ੍ਰਿਸ਼ਟ ਲੋਕਾਂ ਦਾ ਅੱਡਾ ਬਣ ਚੁੱਕੀ ਹੈ।
ਪ੍ਰੋ. ਮੁਲਤਾਨੀ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਦੀਆਂ ਭਾਵਨਾਵਾਂ ਅਤੇ ਹਲਕੇ ਦੇ ਲੋਕਾਂ ਦੀ ਆਵਾਜ਼ ਦਾ ਸਤਿਕਾਰ ਕਰਦਿਆਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ।
ਇਸ ਮੌਕੇ ਮਾਰਕੀਟ ਕਮੇਟੀ ਮੁਕੇਰੀਆਂ ਦੇ ਸਾਬਕਾ ਚੇਅਰਮੈਨ ਹਰਜੀਤ ਸਿੰਘ ਸਹੋਤਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਵਨਦੀਪ ਕੌਰ, ਚੇਅਰਪਰਸਨ ਚੰਚਲਾ ਦੇਵੀ, ਵਾਈਸ ਚੇਅਰਪਰਸਨ ਸੁਰਿੰਦਰ ਕੌਰ, ਕਮੇਟੀ ਮੈਂਬਰ ਮਸਜਿੰਦਰ ਸਿੰਘ, ਸੁਖਦੇਵ ਸਿੰਘ, ਹੀਰਾ ਲਾਲ, ਕੇਸਰ ਸਿੰਘ ਮੰਝਪੁਰ, ਕੁਲਦੀਪ ਕੌਰ, ਰਾਣੋ ਕੁਮਾਰੀ ਹਾਜੀਪੁਰ, ਰਵਿੰਦਰ ਸਿੰਘ, ਨੀਲਮ ਦੇਵੀ, ਹਰਪ੍ਰੀਤ ਸਿੰਘ, ਵਰਿੰਦਰ ਰਾਣਾ ਅਤੇ ਗੁਰਜੀਤ ਸਿੰਘ ਸਮੇਤ ਕਈ ਆਗੂ ਮੌਜੂਦ ਸਨ।
ਇਸ ਤੋਂ ਇਲਾਵਾ ਬਲਾਕ ਪ੍ਰਧਾਨ ਮੁਕੇਰੀਆਂ ਗੁਰਵਿੰਦਰ ਸਿੰਘ, ਸੋਸ਼ਲ ਮੀਡੀਆ ਪ੍ਰਧਾਨ ਲਖਵਿੰਦਰ ਸਿੰਘ, ਬੀ.ਸੀ. ਵਿੰਗ ਪ੍ਰਧਾਨ ਸੁਭਾਸ਼ ਸਿੰਘ, ਯੂਥ ਕੋਆਰਡੀਨੇਟਰ ਕੁਲਦੀਪ ਸਿੰਘ ਸਾਬੀ, ਮਾਸਟਰ ਸੇਵਾ ਸਿੰਘ, ਬਖ਼ਸ਼ੀਸ਼ ਸਿੰਘ ਸਰਪੰਚ ਕੁੱਲੀਆਂ, ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਵਿੰਗ ਜੌਨਸ ਮਸੀਹ, ਰਮੇਸ਼ ਕੁਮਾਰ, ਬਖ਼ਤਾਵਰ ਸਿੰਘ, ਐੱਸ.ਸੀ. ਵਿੰਗ ਬਲਾਕ ਪ੍ਰਧਾਨ ਸਤਪਾਲ ਸਿੰਘ, ਭੰਗਾਲਾ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ, ਪਵਨ ਕੁਮਾਰ, ਹਰਮਿੰਦਰ ਛਿੱਬ, ਗੁਰਜੀਤ ਸਿੰਘ, ਬਾਲ ਕ੍ਰਿਸ਼ਨ, ਕੁਲਦੀਪ ਸਿੰਘ, ਲਖਵਿੰਦਰ ਮਸੀਹ, ਸੁਮਿਤ ਕੁਮਾਰ, ਅਮਿਤ ਕੁਮਾਰ, ਕਰਨੈਲ ਸਿੰਘ, ਸੁਰਿੰਦਰ ਸਿੰਘ ਠਾਕੁਰ ਅਤੇ ਬਲਵਿੰਦਰ ਸਿੰਘ ਝੜਿੰਗ ਸਮੇਤ ਹੋਰ ਆਗੂਆਂ ਨੇ ਵੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਪ੍ਰੋ. ਜੀ.ਐੱਸ. ਮੁਲਤਾਨੀ ਦੀ ਹਮਾਇਤ ਕਰਨ ਦਾ ਐਲਾਨ ਕੀਤਾ।