ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ
ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸਰਕਾਰੀ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ
Publish Date: Wed, 12 Nov 2025 06:09 PM (IST)
Updated Date: Wed, 12 Nov 2025 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਿਆਂ ਦੇ ਕੋਹੜ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਟਾਂਡਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਡਾਕਟਰ ਕਰਨ ਕੁਮਾਰ ਸੈਣੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਨਸ਼ਾ ਗੰਭੀਰ ਸਮਾਜਿਕ ਅਤੇ ਸਿਹਤ ਸਮੱਸਿਆ ਬਣਿਆ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ ਵੱਡੇ ਉਪਰਾਲੇ ਕਰ ਰਹੀ ਹੈ ਜਿਸ ਦੇ ਤਹਿਤ ਪਿੰਡ ਪਿੰਡ ਜਾ ਕੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕਰ ਰਹੀ ਹੈ ਤਾਂ ਜੋ ਲੋਕ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਜਾਨਣ ਤੇ ਅੱਗੇ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਫੈਲਾ ਕੇ ਇਸ ਕੋਹੜ ਦਾ ਖਾਤਮਾ ਕਰਨ। ਉਹਨਾਂ ਨੇ ਦੱਸਿਆ ਕਿ ਨਸ਼ਾ ਕਰਨਾ ਮਾਨਸਿਕ ਬਿਮਾਰੀ ਹੈ ਜਿਸਦਾ ਇਲਾਜ ਸੰਭਵ ਹੈ ਸਿਵਲ ਹਸਪਤਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਗ੍ਰਸਤ ਵਿਅਕਤੀਆਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਨਸ਼ਾ ਗ੍ਰਸਤ ਵਿਅਕਤੀ ਜੋ ਹਸਪਤਾਲ ਵਿੱਚ ਦਵਾਈ ਲੈਣ ਆਉਂਦਾ ਹੈ ਉਸ ਦਾ ਨਾਂ ਪਤਾ ਵੀ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਸਟੇਟ ਅਵਾਰਡੀ ਭਾਈ ਵਰਿੰਦਰ ਸਿੰਘ ਖਾਲਸਾ ਮਸੀਤੀ,ਜਤਿੰਦਰ ਸਿੰਘ ਹੈਲਥ ਇੰਸਪੈਕਟਰ ਅਵਤਾਰ ਸਿੰਘ, ਅਤੇ ਹੋਰ ਲੋਕ ਮੌਜੂਦ ਸਨ।