ਖ਼ਾਲਸਾ ਕਾਲਜ ਨੇ ਗ਼ਦਰੀ ਬਾਬਿਆਂ ਦੇ ਮੇਲੇ ’ਚ ਕੀਤੀ ਸ਼ਮੂਲੀਅਤ
ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਗ਼ਦਰੀ ਬਾਬਿਆਂ ਦੇ ਮੇਲੇ ’ਚ ਕੀਤੀ ਸ਼ਮੂਲੀਅਤ
Publish Date: Sun, 16 Nov 2025 03:26 PM (IST)
Updated Date: Sun, 16 Nov 2025 03:29 PM (IST)
ਗੌਰਵ ,ਪੰਜਾਬੀ ਜਾਗਰਣ, ਗੜਦੀਵਾਲਾ: ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸੰਗੀਤ ਵਿਭਾਗ ਦੇ ਮੁਖੀ ਗੁਰਪਿੰਦਰ ਸਿੰਘ ਨਾਲ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੱਦੇ ਤੇ ਅੰਤਰਰਾਸ਼ਟਰੀ ਮੇਲਾ ਗ਼ਦਰੀ ਬਾਬਿਆਂ ਦਾ ਵਿੱਚ ਸ਼ਮੂਲੀਅਤ ਕਰਕੇ ਦੇਸ਼ ਭਗਤੀ ਦੇ ਗੀਤ ਅਤੇ ਕਾਰਿਓਗ੍ਰਾਫੀ ਦੀ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਮੰਚ ਪ੍ਰਦਰਸ਼ਨ ਦੇ ਨਾਲ ਨਾਲ ਮੇਲੇ ਵਿੱਚ ਬੁੱਕ ਸਟਾਲ ਤੋਂ ਕਿਤਾਬਾਂ ਖਰੀਦੀਆਂ ਅਤੇ ਅਜਾਇਬ ਘਰ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਰਾਹੀਂ ਆਪਣੇ ਇਤਿਹਾਸ ਨੂੰ ਯਾਦ ਕੀਤਾ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੂੰ ਹਰ ਸਾਲ ਇਸ ਮੰਚ ਤੋਂ ਪੇਸ਼ਕਾਰੀ ਕਰਨ ਲਈ ਸੱਦਾ ਦਿੱਤਾ। ਪ੍ਰਿੰਸੀਪਲ ਨੇ ਸੰਗੀਤ ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਵੱਲੋਂ ਇਸ ਭਾਗੀਦਾਰੀ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਰਾਸਤੀ ਅਤੇ ਇਤਿਹਾਸਿਕ ਮੇਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ।