ਵਿਧਾਇਕ ਨੇ ਵਿਕਾਸ ਕੰਮਾਂ ਲਈ ਲੱਖਾਂ ਦਾ ਚੈੱਕ ਕੀਤਾ ਭੇਟ
ਵਿਧਾਇਕ ਰਾਜਾ ਗਿੱਲ ਨੇ ਵਿਕਾਸ ਕਾਰਜਾਂ ਲਈ ਲੱਖਾਂ ਦਾ ਚੈੱਕ ਕੀਤਾ ਭੇਂਟ
Publish Date: Sun, 16 Nov 2025 03:27 PM (IST)
Updated Date: Sun, 16 Nov 2025 03:29 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ,
ਟਾਂਡਾ ਉੜਮੁੜ: ਹਲਕਾ ਉੜਮੁੜ ਟਾਂਡਾ ਵਿਖੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਜਲਾਲ ਨੰਗਲ ਵਿਖੇ ਵਿਕਾਸ ਕਾਰਜਾਂ ਲਈ ਸਰਪੰਚ ਪਰਮਜੀਤ ਕੌਰ ਨੂੰ 15 ਲੱਖ ਰੁਪਏ ਦਾ ਚੈੱਕ ਭੇਂਟ। ਇਸ ਮੌਕੇ ਪਿੰਡ ਜਲਾਲ ਨੰਗਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ ਸਨ । ਇਸ ਮੌਕੇ ਉਨ੍ਹਾਂ ਨਾਲ ਸਰਪੰਚ ਜਸਵੰਤ ਸਿੰਘ ਬਿੱਟੂ ਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ ਵੀ ਹਾਜ਼ਰ ਸਨ। ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਹਲਕਾ ਉੜਮੁੜ ਟਾਂਡਾ ਵਿੱਚ ਲਗਾਤਾਰ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਪੇਸ਼ਈ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ ਤੋਂ ਇਲਾਵਾ, ਲਖਵਿੰਦਰ ਸਿੰਘ ਸੇਠੀ, ਕੁਲਵਿੰਦਰ ਸਿੰਘ, ਬਖਸ਼ੀਸ਼ ਲਾਲ, ਕੌਸ਼ਲਿਆ ਦੇਵੀ, ਪਰਮਜੀਤ ਕੌਰ, ਸਰਬਜੀਤ ਸਾਬੀ, ਮਲਕੀਤ ਲਾਲ, ਸੁਖਵੰਤ ਸਿੰਘ, ਇਕਬਾਲ ਚੰਦ, ਭਜਨ ਲਾਲ, ਪੂਰਨ ਚੰਦ, ਅਮਨਪ੍ਰੀਤ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਮੇਵਾ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ, ਯਾਕੂਬ ਮਸੀਹ, ਸੋਨੂ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।