ਪਿੰਡ ਮੂਨਕਾਂ ’ਚ ਕਰਵਾਇਆ ਗੁਰਮਤਿ ਸਮਾਗਮ
ਸ਼ਹੀਦੀ ਪੁਰਬ ਨੂੰ ਸਮਰਪਿਤ ਪਿੰਡ ਮੂਨਕਾਂ ’ਚ ਕਰਵਾਇਆ ਗੁਰਮਤਿ ਸਮਾਗਮ
Publish Date: Sun, 16 Nov 2025 03:28 PM (IST)
Updated Date: Sun, 16 Nov 2025 03:29 PM (IST)

ਤੇਜਿੰਦਰ ਸਿੰਘ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਦੇ ਸਬੰਧ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਮੀਹਾਂ ਭਗਤ ਹਲਟੀ ਵਾਲਾ ਪਿੰਡ ਮੂਨਕਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਦੀਵਾਨ ਵਿਚ ਭਾਈ ਸੁਖਪ੍ਰੀਤ ਸਿੰਘ ਗੜ੍ਹੀ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਕਿਹਾ ਕਿ ਸੁਸਾਇਟੀ ਵਲੋਂ 25 ਨਵੰਬਰ ਨੂੰ ਪਿੰਡ ਢਡਿਆਲਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਰਵਿੰਦਰ ਸਿੰਘ ਰਵੀ ਨੇ ਪਿੰਡ ਦੇ ਨੌਜਵਾਨਾਂ ਨੂੰ ਸੁਸਾਇਟੀ ਵਿਚ ਸ਼ਾਮਲ ਕੀਤਾ। ਇਨ੍ਹਾਂ ਤੋਂ ਇਲਾਵਾ ਬਾਬਾ ਕੁਲਦੀਪ ਸਿੰਘ ਟਾਹਲੀ ਸਾਹਿਬ, ਸੁਸਾਇਟੀ ਦੇ ਸਰਪ੍ਰਸਤ ਸ਼ਰਧਾ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਪਿਆਰਾ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਗੁਰਮਿੰਦਰ ਸਿੰਘ ਗੋਲਡੀ, ਡਾ. ਸਤਵਿੰਦਰ ਸਿੰਘ, ਕੁਲਵਿੰਦਰ ਸਿੰਘ, ਕੈਪਟਨ ਬਖਸ਼ੀਸ਼ ਸਿੰਘ, ਗ੍ਰੰਥੀ ਕੁਲਵਿੰਦਰ ਸਿੰਘ, ਨੰਬਰਦਾਰ ਇਕਬਾਲ ਸਿੰਘ, ਬੂਟਾ ਸਿੰਘ, ਜਗਪ੍ਰੀਤ ਸਿੰਘ, ਬੀਬੀ ਜਸਵੰਤ ਕੌਰ, ਤਜਿੰਦਰ ਕੌਰ ਅਰਵਿੰਦਰ ਕੌਰ ਅਤੇ ਹੋਰ ਸੰਗਤਾਂ ਹਾਜ਼ਰ ਸਨ।