ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ
ਤਹਿਸੀਲ ਕੰਪਲੈਕਸ ਟਾਂਡਾ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ
Publish Date: Wed, 19 Nov 2025 04:12 PM (IST)
Updated Date: Wed, 19 Nov 2025 04:13 PM (IST)
ਤੇਜਿੰਦਰ ਸਿੰਘ, ਪੰਜਾਬੀ ਜਾਗਰਣ,
ਟਾਂਡਾ ਉੜਮੁੜ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤਹਿਸੀਲ ਕੰਪਲੈਕਸ ਟਾਂਡਾ ਵਿਖੇ ਇੱਕ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਵਿੱਚ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਲੋਕਾਂ ਨੂੰ ਨਸ਼ਿਆਂ ਦੇ ਇਨਸਾਨੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਨਸ਼ਾ ਇਕ ਗੰਭੀਰ ਸਮੱਸਿਆ ਬਣਿਆ ਹੋਇਆ ਹੈ ਜਿਸ ਨੂੰ ਖ਼ਤਮ ਕਰਨ ਲਈ ਸਰਕਾਰ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ। ਭਾਈ ਬਰਿੰਦਰ ਸਿੰਘ ਮਸੀਤੀ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ੇ ਦੀ ਆਦਤ ਪੈ ਗਈ ਹੈ ਤਾਂ ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਹਰਮਿੰਦਰ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।