ਫਗਵਾੜਾ ਗੋਲੀ ਕਾਂਡ ਦੇ ਦੋਸ਼ੀ ਜਲਦੀ ਕੀਤੇ ਜਾਣ ਗ੍ਰਿਫ਼ਤਾਰ : ਮਿੱਕੀ
-ਫਗਵਾੜਾ ਗੋਲੀ ਕਾਂਡ ਦੇ ਸਾਰੇ ਦੋਸ਼ੀ
Publish Date: Thu, 20 Nov 2025 05:12 PM (IST)
Updated Date: Thu, 20 Nov 2025 05:13 PM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪੰਜਾਬ ਵਿੱਚ ਦਿਨ-ਬ-ਦਿਨ ਵੱਧ ਰਹੀ ਗੁੰਡਾਗਰਦੀ ਇੱਕ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ ਪਰ ਭਗਵੰਤ ਮਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸੂਬੇ ਦੇ ਵਿਗੜ ਰਹੇ ਹਾਲਾਤਾਂ ’ਤੇ ਕਾਬੂ ਪਾਉਣ ਵਿੱਚ ਅਸਫਲ ਨਜ਼ਰ ਆ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਟਿੰਗ ਦੌਰਾਨ ਹਿੰਦੂ ਆਗੂ ਮਿੱਕੀ ਪੰਡਤ ਨੇ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਫਗਵਾੜਾ ਵਿਖੇ ਸ਼ਿਵ ਸੈਨਾ ਆਗੂਆਂ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ ਅਤੇ ਗੋਲੀਆਂ ਵੀ ਚਲਾਈਆਂ ਗਈਆਂ, ਜੋ ਕਿ ਇੱਕ ਬਹੁਤ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਵ ਅਤੇ ਗੈਂਗਸਟਰ ਅਜਿਹੀ ਵਾਰਦਾਤਾਂ ਨੂੰ ਅੰਜਾਮ ਦੇ ਕੇ ਜੇਕਰ ਇਹ ਸੋਚਦੇ ਹਨ ਸਨਾਤਨ ਦੀ ਸੇਵਾ ਕਰ ਰਹੇ ਹਿੰਦੂਆਂ ਨੂੰ ਉਹ ਡਰਾ ਧਮਕਾ ਲੈਣਗੇ ਜਾਂ ਦਬਾ ਲੈਣਗੇ ਤਾਂ ਉਹ ਗਲਤ ਸੋਚਦੇ ਹਨ ਕਿਉਂਕਿ ਹਿੰਦੂ ਸੰਗਠਨ ਅਜਿਹੀ ਗੁੰਡਾਗਰਦੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਹਿੰਦੂ ਆਗੂ ਮਿੱਕੀ ਪੰਡਤ, ਸ਼ਿਵਮ ਵੈਦ, ਵਿਕਾਸ ਜਸਰਾ, ਆਕਾਸ਼ ਰਾਣਾ, ਰਾਮ ਰਾਜਪੂਤ ਮੁਕੇਰੀਆਂ, ਦੀਪੂ ਕੁਮਾਰ ਅਤੇ ਰਿਸ਼ੀ ਚਾਵਲਾ ਨੇ ਕਿਹਾ ਕਿ ਜੇਕਰ ਫਗਵਾੜਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਨਹੀਂ ਦਿੱਤੀ ਤਾਂ ਅਸੀਂ ਪੰਜਾਬ ਦੇ ਸਮੂਹ ਹਿੰਦੂ ਸੰਗਠਨਾਂ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿੱਚ ਸੜਕ ਜਾਮ ਅਤੇ ਪੁਤਲੇ ਫੂਕ ਪ੍ਰਦਰਸ਼ਨ ਸ਼ੁਰੂ ਕਰ ਦੇਵਾਂਗੇ।