ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ
ਸ਼ਹੀਦੀ ਪੁਰਬ ਨੂੰ ਸਮਰਪਿਤ
Publish Date: Thu, 20 Nov 2025 05:15 PM (IST)
Updated Date: Thu, 20 Nov 2025 05:16 PM (IST)

ਤੇਜਿੰਦਰ ਸਿੰਘ, ਪੰਜਾਬੀ ਜਾਗਰਣ, ਟਾਂਡਾ ਉੜਮੜ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾਂ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬੀਬੀਆਂ ਟਾਂਡਾ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਪ੍ਰਧਾਨ ਗੁਰਦੁਆਰਾ ਕਮੇਟੀ ਸੰਤਾਂ ਸਿੰਘ ਅਤੇ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਨਿਰਮਲ ਸਿੰਘ ਤੁੱਲੀ ਦੀ ਦੇਖ-ਰੇਖ ਵਿਚ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ, ਨੌਜਵਾਨ ਸਭਾ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨੌਜਵਾਨ ਸਭਾ, ਸੰਤ ਬਾਬਾ ਗੁਰਦਿਆਲ ਸਿੰਘ ਅਤੇ ਨਗਰ ਦੀਆਂ ਸਾਰੀਆਂ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ। ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ। ਇਸ ਨਗਰ ਕੀਰਤਨ ਦਾ ਵੱਖ-ਵੱਖ ਇਲਾਕਿਆਂ ਵਿਚ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਹੋਵੇਗੀ। 23 ਨਵੰਬਰ ਨੂੰ ਸਵੇਰੇ 10 ਵਜੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗਗਨਦੀਪ ਸਿੰਘ ਅਤੇ ਢਾਡੀ ਅਮਰਜੀਤ ਸਿੰਘ ਭਰੋਲੀ ਅਤੇ ਸੰਤ ਬਾਬਾ ਗੁਰਦਿਆਲ ਸਿੰਘ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਣਗੇ। ਉਨ੍ਹਾਂ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਅਤੇ ਮਾਤਾ ਸਾਹਿਬ ਕੌਰ ਗਤਕਾ ਅਖਾੜਾ ਮਿਆਣੀ ਦੇ ਮੈਂਬਰਾਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਜਸਵੀਰ ਸਿੰਘ ਰਾਜਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਦੀਪਕ ਬਹਿਲ, ਸਾਹਿਬ ਸਿੰਘ ਤੁੱਲੀ, ਰਾਜਵਿੰਦਰ ਸਿੰਘ, ਬਲਬੀਰ ਸਿੰਘ ਸੈਣੀ, ਰਣਜੀਤ ਸਿੰਘ ਤੁੱਲੀ, ਗੁਰਪਾਲ ਸਿੰਘ ਸੈਣੀ, ਬਲਵੀਰ ਸਿੰਘ ਸੈਣੀ, ਮਨਜੀਤ ਸਿੰਘ ਖਾਲਸਾ, ਅਜੀਤ ਸਿੰਘ, ਸੁਖਜਿੰਦਰ ਸਿੰਘ, ਰਣਜੀਤ ਸਿੱਧੂ, ਦਮਨਜੀਤ ਸਿੰਘ, ਸੰਦੀਪ ਸਿੰਘ, ਜਗਜੀਵਨ ਜੱਗੀ, ਰਵਿੰਦਰ ਸਿੰਘ ਰਵੀ, ਐਡਵੋਕੇਟ ਗੁਰਪ੍ਰੀਤ ਸਿੰਘ, ਕਿਰਪਾਲ ਸਿੰਘ ਪੰਡੋਰੀ, ਲਖਵਿੰਦਰ ਸਿੰਘ ਮੁਲਤਾਨੀ, ਸਤੀਸ਼ ਚੱਢਾ, ਸੋਨੂੰ ਖੁੱਲਰ, ਕਮਲਜੀਤ ਸਿੰਘ ਤੁੱਲੀ, ਰਾਜੇਸ਼ ਲਾਡੀ, ਕ੍ਰਿਸਨ ਕੁਮਾਰ ਬਿੱਟੂ, ਹਰਿ ਕ੍ਰਿਸ਼ਨ ਸੈਣੀ, ਮਨਦੀਪ ਸਿੰਘ, ਸੁਜਾਨ ਸਿੰਘ, ਰਾਹੁਲ ਖੰਨਾ, ਆਸ਼ੂ ਵੈਦ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।