ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ
Publish Date: Thu, 20 Nov 2025 06:02 PM (IST)
Updated Date: Thu, 20 Nov 2025 06:04 PM (IST)
ਅੰਕੁਸ਼ ਗੋਇਲ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਸੋਨਾਲੀਕਾ (ਕੰਟਰੈਕਟਰ ਰੋਲ), ਰੈਕਸਾ ਸਕਿਓਰਿਟੀ, ਸਫੇਅਰ ਫੂਡ (ਕੇਐੱਫਸੀ), ਪੇਅ ਟੀਐੱਮ ਅਤੇ ਬਲਿੰਕਿਟ ਕੰਪਨੀ ਵੱਲੋਂ ਸਕਿਓਰਿਟੀ ਗਾਰਡ, ਮਲਟੀ ਸਟਾਫ਼, ਫੀਲਡ ਅਫ਼ਸਰ, ਹੈਲਪਰ, ਆਪ੍ਰੇਟਰ ਅਤੇ ਪਿੱਕਰ-ਪੈੱਕਰ ਦੀ ਅਸਾਮੀ ਦੇ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿੱਚ ਘੱਟੋ-ਘੱਟ ਦਸਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਇਸ ਅਸਾਮੀ ਲਈ ਤਨਖਾਹ 12 ਹਜ਼ਾਰ ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਇਨਸੈਨਟਿਵ ਵੀ ਦਿੱਤੇ ਜਾਣਗੇ। ਚਾਹਵਾਨ ਯੋਗ ਪ੍ਰਾਰਥੀ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈਟੀਆਈ ਕੰਪਲੈਕਸ, ਐੱਮਐੱਸਡੀਸੀ ਬਿਲੀਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਰਜ਼ਿਊਮ ਦੀਆਂ 2-3 ਕਾਪੀਆਂ ਲੈ ਕੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।