ਗੁਰਿੰਦਰਜੀਤ ਨੇ ਸੰਭਾਲਿਆ ਚਾਰਜ
ਗੁਰਿੰਦਰਜੀਤ ਕੌਰ ਨੇ ਸੰਭਾਲਿਆ
Publish Date: Sat, 22 Nov 2025 04:09 PM (IST)
Updated Date: Sat, 22 Nov 2025 04:10 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ,
ਹੁਸ਼ਿਆਰਪੁਰ : ਜਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਹੁਸ਼ਿਆਰਪੁਰ ਦਾ ਵਾਧੂ ਚਾਰਜ ਮਿਲਣ ਤੋਂ ਬਾਅਦ ਜਾਲੰਧਰ ਦੀ ਜਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ) ਮੈਡਮ ਗੁਰਿੰਦਰਜੀਤ ਕੌਰ ਨੇ ਹੁਸ਼ਿਆਰਪੁਰ ਵਿੱਚ ਆਪਣਾ ਕਾਰਜਭਾਰ ਸੰਭਾਲਦਿਆਂ ਕੰਮਕਾਜ ਦੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਨਦੀਪ ਸ਼ਰਮਾ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਭਾਰਤ ਭੂਸ਼ਣ, ਪ੍ਰਿੰਸੀਪਲ ਧੀਰਜ ਵਸ਼ਿਸ਼ਠ, ਪ੍ਰਿੰਸੀਪਲ ਤ੍ਰਿਲੋਚਨ ਸਿੰਘ, ਪ੍ਰਿੰਸੀਪਲ ਜਰਨੈਲ ਸਿੰਘ, ਜਿਲ੍ਹਾ ਸਮਾਰਟ ਕਲਾਸਰੂਮ ਕੋਆਰਡੀਨੇਟਰ ਪ੍ਰਿੰਸੀਪਲ ਜਿਤੇੰਦਰ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ, ਮੁੱਖ ਅਧਿਆਪਿਕਾ ਹਰਪ੍ਰੀਤ ਕੌਰ, ਦੀਪਤੀ ਢਿੱਲੋਂ, ਤੇ ਕਰਮਚਾਰੀ ਹਾਜ਼ਿਰ ਰਹੇ। ਕਾਰਜਭਾਰ ਸੰਭਾਲਣ ਤੋਂ ਬਾਅਦ ਮੈਡਮ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਜਿਲ੍ਹੇ ਵਿੱਚ ਇਸੇ ਅਹੁਦੇ ਤੇ ਸੇਵਾ ਕਰ ਚੁੱਕੀਆਂ ਹਨ, ਇਸ ਲਈ ਉਹ ਜਿਲ੍ਹੇ ਦੀਆਂ ਜ਼ਰੂਰਤਾਂ ਅਤੇ ਸਿੱਖਿਆ ਪ੍ਰਣਾਲੀ ਨਾਲ ਪੂਰੀ ਤਰ੍ਹਾਂ ਜਾਣੂ ਹਨ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਬੱਚਿਆਂ ਨੂੰ ਮਹਨਤ ਅਤੇ ਨਿਸ਼ਠਾ ਨਾਲ ਤਿਆਰ ਕਰਨ ਤੇ ਧਿਆਨ ਦੇਣ, ਤਾਂ ਜੋ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਹੁਸ਼ਿਆਰਪੁਰ ਜਿਲ੍ਹਾ ਪਿਛਲੇ ਸਾਲ ਨਾਲੋਂ ਵਧੀਆ ਨਤੀਜੇ ਅਤੇ ਵੱਧ ਮੇਰਟ ਹਾਸਲ ਕਰ ਸਕੇ।ਇਸ ਤੋਂ ਪਹਿਲਾਂ ਦਫ਼ਤਰ ਪਹੁੰਚਣ ’ਤੇ ਮੈਡਮ ਗੁਰਿੰਦਰਜੀਤ ਕੌਰ ਦਾ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।