ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਐੱਸਸੀ ਵਿੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਐਸਸੀ ਵਿੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ
Publish Date: Fri, 05 Dec 2025 04:08 PM (IST)
Updated Date: Fri, 05 Dec 2025 04:09 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ: ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਗੜ੍ਹਸ਼ੰਕਰ ਵਿੱਚ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਐਸਸੀ ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਰੋਕੀ, ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਗੋਗੋਂ , ਬਲਾਕ ਇੰਚਾਰਜ ਮੱਖਣ ਸਿੰਘ ਚੌਹਾਨ ਅਤੇ ਹੋਰਾਂ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਹਲਕਾ ਗੜਸ਼ੰਕਰ ਦੇ ਸੀਨੀਅਰ ਆਗੂ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਸ਼ਾਮਿਲ ਹੋਏ ਇਨਾਂ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਭੇਟ ਕਰਕੇ ਸ਼ਾਮਿਲ ਕੀਤਾ। ਮਨਪ੍ਰੀਤ ਸਿੰਘ ਰੋਕੀ ਨੇ ਦੱਸਿਆ ਕਿ ਸੰਨ 2016 ਵਿੱਚ ਉਹ ਵਿਦੇਸ਼ ਤੋਂ ਪਰਤੇ ਸਨ ਅਤੇ ਉਸ ਸਮੇਂ ਉਨਾਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ ਪਰ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਉਨਾਂ ਅਤੇ ਉਨਾਂ ਦੇ ਸਾਥੀਆਂ ਨੇ ਪੰਜਾਬ ਹਿਤੈਸ਼ੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਦਾ ਫੈਸਲਾ ਲਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਰਿੰਕੂ ਬੇਦੀ, ਸਰਬਜੀਤ ਸਿੰਘ ਮੋਮੀ, ਬਲਜੀਤ ਕੌਰ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।