ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਉਮੀਦਵਾਰਾਂ ਦਾ ਕੀਤਾ ਸਨਮਾਨ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਉਮੀਦਵਾਰਾਂ ਦਾ ਕੀਤਾ ਸਨਮਾਨ
Publish Date: Sun, 07 Dec 2025 04:19 PM (IST)
Updated Date: Sun, 07 Dec 2025 04:21 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਵਿੱਚ ਹਲਕਾ ਮੁਕੇਰੀਆਂ ਦੇ ਜ਼ੋਨ ਭੰਗਾਲਾ ਤੇ ਜੰਡਵਾਲ ਤੋਂ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਜ਼ੋਰਦਾਰ ਢੰਗ ਨਾਲ ਆਗਾਜ਼ ਕੀਤਾ ਗਿਆ। ਇਸ ਸਮੇਂ ਕਾਰਵਾਈ ਬੈਠਕ ਦੌਰਾਨ ਜ਼ੋਨ ਭੰਗਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਰਬਜੀਤ ਸਿੰਘ ਸੋਢੀ ਸੈਣੀ ਅਤੇ ਜ਼ੋਨ ਜੰਡਵਾਲ ਤੋਂ ਪੰਚਾਇਤ ਸੰਮਤੀ ਉਮੀਦਵਾਰ ਅਤਰ ਸਿੰਘ ਮੰਝਪੁਰ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਕਾਰਗੁਜ਼ਾਰੀ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਮੌਜ਼ੂਦਾ ਸਰਕਾਰ ਦੀਆਂ ਮਾੜ੍ਹੀਆਂ ਨੀਤੀਆਂ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਸੰਤੋਖ ਸਿੰਘ ਮੰਝਪੁਰ, ਸਤਨਾਮ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਨਵਦੀਪ ਸਿੰਘ, ਸੁੱਚਾ ਸਿੰਘ, ਟੇਕ ਸਿੰਘ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਬੈਠਕ ਵਿੱਚ ਸ਼ਮੂਲੀਅਤ ਕੀਤੀ।