ਖ਼ਾਲਸਾ ਕਾਲਜ ’ਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਅੱਜ ਤੋਂ ਸ਼ੁਰੂ
ਖ਼ਾਲਸਾ ਕਾਲਜ ’ਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ 06 ਜਨਵਰੀ ਤੋਂ ਸ਼ੁਰੂ
Publish Date: Mon, 05 Jan 2026 04:11 PM (IST)
Updated Date: Mon, 05 Jan 2026 04:14 PM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ’ਚ ਰਾਸ਼ਟਰੀ ਸੇਵਾ ਯੋਜਨਾ (ਐੱਨਐੱਸਐੱਸ) ਦਾ ਸੱਤ ਦਿਨਾ ਵਿਸ਼ੇਸ਼ ਕੈਂਪ ਛੇ ਜਨਵਰੀ ਤੋਂ 12 ਜਨਵਰੀ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੈਂਪ ਦੌਰਾਨ ਵਿਦਿਆਰਥੀ ਸਵੈਇੱਛਕ ਸੇਵਕ ਸਫ਼ਾਈ ਮੁਹਿੰਮ, ਸਮਾਜਿਕ ਜਾਗਰੂਕਤਾ, ਸਿਹਤ ਅਤੇ ਪਰਿਵੇਸ਼ ਸੁਰੱਖਿਆ ਨਾਲ ਸਬੰਧਤ ਗਤੀਵਿਧੀਆਂ ’ਚ ਭਾਗ ਲੈਣਗੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਨੇ ਕਿਹਾ ਕਿ ਐੱਨਐੱਸਐੱਸ ਕੈਂਪ ਵਿਦਿਆਰਥੀਆਂ ’ਚ ਸਮਾਜ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਇਸ ਤਰ੍ਹਾਂ ਦੇ ਕਾਰਜ ਵਿਦਿਆਰਥੀਆਂ ਦੀ ਸਮੁੱਚੀ ਵਿਕਾਸ ਪ੍ਰਕਿਰਿਆ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਐੱਨਐੱਸਐੱਸ ਦੇ ਪ੍ਰੋਗਰਾਮ ਅਫਸਰ ਸੁਖਵਿੰਦਰ ਕੁਮਾਰ, ਗੁਰਪ੍ਰੀਤ ਕੌਰ, ਸੀਮਾ ਅਤੇ ਵਿਦਿਆਰਥੀਆਂ ਵੱਲੋਂ ਕੈਂਪ ਦੀ ਸਫ਼ਲਤਾ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।