ਰਾਸ਼ਟਰੀ ਗੀਤ ਤੇ ਸ਼ਬਦ ਨਾਲ ਐੱਨਐੱਸਐੱਸ ਕੈਂਪ ਦੀ ਸ਼ੁਰੂਆਤ
ਰਾਸ਼ਟਰੀ ਗੀਤ ਅਤੇ ਸ਼ਬਦ ਨਾਲ ਐੱਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ
Publish Date: Wed, 07 Jan 2026 03:28 PM (IST)
Updated Date: Wed, 07 Jan 2026 03:29 PM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਕੈਂਪਸ ’ਚ ਐਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਬੜੇ ਉਤਸ਼ਾਹ ਨਾਲ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ, ਜਿਸ ਤੋਂ ਬਾਅਦ ਸ਼ਬਦ ਗਾਇਨ ਕੀਤਾ ਗਿਆ। ਕੈਂਪ ਦੌਰਾਨ ਐੱਨ.ਐੱਸ.ਐੱਸ. ਵਿਦਿਆਰਥੀਆਂ ਵੱਲੋਂ ਆਤਮਨਿਰਭਰਤਾ ਦਾ ਪ੍ਰਦਰਸ਼ਨ ਕਰਦਿਆਂ ਕੈਂਪਸ ਵਿੱਚ ਹੀ ਆਪਣਾ ਭੋਜਨ ਤਿਆਰ ਕੀਤਾ ਗਿਆ। ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਅਧੀਨ ਲੜਕਿਆਂ ਦੇ ਲਾਨ ਅਤੇ ਕਾਲਜ ਦੇ ਮੁੱਖ ਦਰਵਾਜ਼ੇ ਦੇ ਇਲਾਕੇ ਦੀ ਸਫ਼ਾਈ ਕੀਤੀ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਸੇਵਾ ਭਾਵਨਾ, ਟੀਮ ਵਰਕ, ਆਤਮ-ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਹੈ। ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕੈਂਪ ਦਾ ਪਹਿਲਾ ਦਿਨ ਸਫਲ ਅਤੇ ਅਰਥਪੂਰਨ ਰਿਹਾ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਵਿੱਚ ਹੀ ਮੌਜੂਦ ਮੌਕਿਆਂ ਨੂੰ ਪਛਾਣ ਕੇ ਮਿਹਨਤ ਅਤੇ ਹੁਨਰ ਦੇ ਆਧਾਰ ’ਤੇ ਉੱਚੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਬਿਨਾਂ ਸੋਚੇ ਸਮਝੇ ਵਿਦੇਸ਼ ਜਾਣ ਦੀ ਪ੍ਰਵਿਰਤੀ ਘਟਾਉਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਤਾਜ਼ਗੀ ਲਈ ਵੱਖ-ਵੱਖ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਆਪਸੀ ਸਹਿਯੋਗ, ਟੀਮ ਭਾਵਨਾ ਅਤੇ ਉਤਸ਼ਾਹ ਦਾ ਵਿਕਾਸ ਹੋਇਆ। ਇਸ ਦੌਰਾਨ ਸੁਖਵਿੰਦਰ ਕੁਮਾਰ, ਗੁਰਪ੍ਰੀਤ ਕੌਰ, ਸੀਮਾ ਅਤੇ ਵਿਦਿਆਰਥੀ ਹਾਜ਼ਰ ਸਨ।