ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਹੁਕਮ ਜਾਰੀ
ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ
Publish Date: Sat, 10 Jan 2026 06:43 PM (IST)
Updated Date: Sun, 11 Jan 2026 04:09 AM (IST)

ਆਵਾਜ਼ੀ/ਸ਼ੋਰ ਪ੍ਰਦੂਸ਼ਣ ’ਤੇ ਰਹੇਗੀ ਪਾਬੰਦੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਇਹ ਹੁਕਮ 7 ਮਾਰਚ 2026 ਤੱਕ ਲਾਗੂ ਰਹੇਗਾ।