ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 26 ਨੂੰ
ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 26 ਨੂੰ
Publish Date: Sun, 11 Jan 2026 04:07 PM (IST)
Updated Date: Mon, 12 Jan 2026 04:01 AM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਸੰਸਥਾ ਦੇ 11 ਸਾਲ ਪੂਰੇ ਹੋਣ ਤੇ ਸਲਾਨਾ ਕੀਰਤਨ ਦਰਬਾਰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸ੍ਰੀ ਗੁਰੂ ਆਸਰਾ ਸੇਵਾ ਘਰ ਪਿੰਡ ਬਾਘਾ ਵਿਖੇ 24 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 26 ਤਰੀਕ ਨੂੰ ਭੋਗ ਪਾਏ ਜਾਣਗੇ। ਉਸ ਦੇ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ, ਢਾਡੀ ਜਥੇ, ਕਵੀਸ਼ਰੀ ਏ ਆਈਆਂ ਹੋਈਆਂ ਸੰਗਤਾਂ ਨੂੰ 10 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਕੀਰਤਨ ਨਾਲ ਨਿਹਾਲ ਕਰਨਗੇ।