ਫੌਜੀ ਕਾਲੋਨੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸਮਾਗਮ
ਫੌਜੀ ਕਾਲੋਨੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸਮਾਗਮ
Publish Date: Sun, 11 Jan 2026 04:47 PM (IST)
Updated Date: Mon, 12 Jan 2026 04:04 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਗੁਰਦੁਆਰਾ ਸਿੰਘ ਸਭਾ ਫੌਜੀ ਕਾਲੋਨੀ ਮਾਡਲ ਟਾਊਨ ਵਿਖੇ ਦਸਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਅਤੇ ਕਮੇਟੀ ਪ੍ਰਧਾਨ ਸੁਲਤਾਨ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਦੀਵਾਨ ਵਿਚ ਭਾਈ ਬਚਿੱਤਰ ਸਿੰਘ ਅਨਮੋਲ ਨਿਊਜ਼ੀਲੈਂਡ ਵਾਲਿਆਂ ਦੇ ਜਥੇ ਅਤੇ ਭਾਈ ਜਸਵਿੰਦਰ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨ ਦੇ ਨਾਲ-ਨਾਲ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸਿੱਖ ਪ੍ਰਚਾਰਕਾਂ ਨੇ ਸਿੱਖ ਇਤਿਹਾਸ ਨਾਲ ਜੋੜਦੇ ਹੋਏ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਮਨੁੱਖਤਾ ਲਈ ਅਟੱਲ ਪ੍ਰੇਰਣਾ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਹਸ, ਬਲੀਦਾਨ, ਸਮਾਨਤਾ ਅਤੇ ਧਰਮ ਦੀ ਰੱਖਿਆ ਦਾ ਪ੍ਰਤੀਕ ਹੈ। ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ ਗੱਦੀ ਦੇ ਕੇ ਗੁਰੂ ਘੋਸ਼ਿਤ ਕਰ ਕੇ ਸਿੱਖ ਕੌਮ ਨੂੰ ਇਕ ਅਟੱਲ ਮਾਰਗਦਰਸ਼ਕ ਦਿੱਤਾ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਅੱਜ ਵੀ ਕੌਮ ਅਤੇ ਵਿਸ਼ਵ ਲਈ ਨੈਤਿਕਤਾ, ਏਕਤਾ ਅਤੇ ਨਿਡਰਤਾ ਦਾ ਰਾਹ ਦਿਖਾਉਂਦੀਆਂ ਹਨ। ਇਸ ਮੌਕੇ ਪ੍ਰਧਾਨ ਸੁਲਤਾਨ ਸਿੰਘ, ਕਮਾਂਡੈਂਟ ਕਮਲਦੀਪ ਸਿੰਘ, ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਸੈਂਡੀ, ਰਜਿੰਦਰ ਸਿੰਘ ਸਾਗਰ, ਸਰਪੰਚ ਰਵਿੰਦਰ ਕੌਰ, ਬਲਵਿੰਦਰ ਸਿੰਘ ਬਿੱਟੂ, ਯੁਵਰਾਜ ਸਿੰਘ, ਬਾਬਾ ਜਸਵਿੰਦਰ ਸਿੰਘ, ਮਾਸਟਰ ਵਿਪੁਲ ਸਿੰਘ ਮੁਲਤਾਨੀ, ਤੇਜਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਖਾਲਸਾ, ਰਵਿੰਦਰ ਸਿੰਘ ਰਵੀ, ਨਿਸ਼ਾਨ ਸਿੰਘ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਗਿਆਨੀ ਪ੍ਰਕਾਸ਼ ਸਿੰਘ, ਸੂਬੇਦਾਰ ਮੇਜਰ ਅਮਰਜੀਤ ਸਿੰਘ, ਮਲਕੀਤ ਸਿੰਘ ਸੈਣੀ, ਕੇਵਲ ਸਿੰਘ, ਸ਼ਮਸ਼ੇਰ ਸਿੰਘ, ਸਰਬਜੀਤ ਕੌਰ, ਮਨਦੀਪ ਕੌਰ, ਪਰਵਿੰਦਰ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਗੁਰਵਿੰਦਰ ਸਿੰਘ ਅਤੇ ਪਿੰਡ ਦੀ ਸਮੂਹ ਸੰਗਤ ਨੇ ਹਾਜ਼ਰੀ ਲੁਆਈ।