ਖ਼ਾਲਸਾ ਕਾਲਜ ’ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਖ਼ਾਲਸਾ ਕਾਲਜ ’ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ
Publish Date: Wed, 14 Jan 2026 03:29 PM (IST)
Updated Date: Wed, 14 Jan 2026 03:30 PM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਸਮੂਹ ਸਟਾਫ਼ ਨੇ ਸਮਾਗਮ ਵਿਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਧੂਣੀ ਬਾਲਣ ਦੀ ਰਸਮ ਅਦਾ ਕਰਦਿਆਂ ਸਟਾਫ਼ ਨੂੰ ਲੋਹੜੀ ਦੀ ਵਧਾਈ ਦਿੱਤੀ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਲੋਹੜੀ ਸਬੰਧੀ ਗੀਤ ਗਾ ਕੇ ਅਤੇ ਗਿੱਧਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਪ੍ਰਿੰਸੀਪਲ ਨੇ ਲੋਹੜੀ ਦੇ ਇਤਿਹਾਸ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਨੂੰ ਪੁੱਤਰਾਂ ਦੇ ਨਾਲ ਨਾਲ ਧੀਆਂ ਦੀ ਲੋਹੜੀ ਵੀ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਹੀਆਂ ਧੀਆਂ ਵੀ ਸਾਡੇ ਸਮਾਜ ਦੀ ਸ਼ਾਨ ਹਨ। ਲੋਹੜੀ ਅਤੇ ਹੋਰ ਮੌਕਿਆਂ ਤੇ ਧੀਆਂ ਨੂੰ ਵੀ ਪੁੱਤਰਾਂ ਵਾਂਗ ਪਿਆਰ ਅਤੇ ਸਤਿਕਾਰ ਦੇਣ ਦੀ ਲੋੜ ਹੈ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ ਅਤੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਹੋਇਆ।