ਚਾਰ ਸਾਹਿਬਜਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਚਾਰ ਸਾਹਿਬਜਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਪ੍ਰੋਗਰਾਮ ਕਰਵਾਇਆ
Publish Date: Thu, 15 Jan 2026 04:28 PM (IST)
Updated Date: Fri, 16 Jan 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਗੁਰਦੁਆਰਾ ਪਾਤਿਸ਼ਾਹੀ ਦਸਵੀਂ ਸ਼ਹੀਦਾ ਗਾਲੋਵਾਲ ਵਿਖੇ ਚਾਰ ਸਾਹਿਬਜਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੋਹ ਦੀ ਸੰਗਰਾਂਦ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ (ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਗਾਲੋਵਾਲ) ਵੱਲੋਂ ਅੰਮ੍ਰਿਤ ਵੇਲੇ ਸ਼ੁਰੂ ਕੀਤੇ ਗਏ ਸਨ। ਇਹ ਪਾਠ ਲਗਾਤਾਰ ਇੱਕ ਮਹੀਨਾ ਕੀਤੇ ਗਏ। ਮਾਘੀ ਦੀ ਸੰਗਰਾਂਦ ਵਾਲੇ ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ। ਇਸ ’ਚ ਭਗਤ ਧੰਨਾ ਜੀ ਤਰਨਾ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਆਪਣੇ ਨਿਹੰਗ ਸਿੰਘ ਜਥੇਬੰਦੀ ਸਮੇਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ਼ਹੀਦਾਂ ਵਿਖੇ ਪਹੁੰਚੇ ਤੇ ਪੰਜ ਪਿਆਰਿਆਂ ਦੀ ਸ਼ਮੂਲੀਅਤ ਕੀਤੀ, ਜਿਸ ’ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਮਾਸਟਰ ਓਂਕਾਰ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਨੂੰ ਵੀ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਮਾ. ਓਂਕਾਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗਾਲੋਵਾਲ ਨਿਵਾਸੀ ਸੰਗਤਾਂ ਹਾਜ਼ਰ ਸਨ।