ਪ੍ਰਕਾਸ਼ ਪੁਰਬ ਤੇ ਮਾਘੀ ਸਬੰਧੀ ਗੁਰਮਤਿ ਸਮਾਗਮ
ਪ੍ਰਕਾਸ਼ ਪੁਰਬ ਅਤੇ ਮਾਘੀ ਸਬੰਧੀ ਗੁਰਮਤਿ ਸਮਾਗਮ ਕਰਵਾਇਆ
Publish Date: Thu, 15 Jan 2026 05:03 PM (IST)
Updated Date: Fri, 16 Jan 2026 04:04 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਭੁਪਿੰਦਰ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਜਥੇ ਵੱਲੋਂ ਸੰਗਤ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸੰਤ ਸਤਨਾਮ ਸਿੰਘ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਭਾਈ ਤਿਲਕੂ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮਹਿੰਦਰਪਾਲ ਸਿੰਘ ਦੇ ਯਤਨਾ ਸਦਕਾ ਇਸ ਮੌਕੇ 21 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਭਾਈ ਅਮਰੀਕ ਸਿੰਘ ਜੀ ਦੇ ਸੇਵਕ ਜਥੇ ਵੱਲੋਂ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਪਾਨ ਕਰਵਾਇਆ ਗਿਆ।