ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ’ਚ ਮਨਾਈ ਲੋਹੜੀ
ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ
Publish Date: Thu, 15 Jan 2026 05:49 PM (IST)
Updated Date: Fri, 16 Jan 2026 04:07 AM (IST)

ਵਿਰਾਸਤੀ ਤਿਉਹਾਰ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਦੇ ਹਨ : ਐੱਸਡੀਐੱਮ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ’ਚ ਲੋਹੜੀ ਦਾ ਤਿਉਹਾਰ ਪਰੰਪਰਾਗਤ ਢੰਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਵਿਰਾਸਤੀ ਮੇਲੇ ਤੇ ਤਿਉਹਾਰ ਨੌਜਵਾਨਾਂ ਨੂੰ ਆਪਣੀ ਸੰਸਕ੍ਰਿਤੀ ਤੇ ਵਿਰਸੇ ਨਾਲ ਜੋੜ ਕੇ ਰੱਖਦੇ ਹਨ। ਉਨ੍ਹਾਂ ਕੇਂਦਰ ਦੇ ਸਟਾਫ਼ ਤੇ ਇਲਾਜ ਅਧੀਨ ਮਰੀਜ਼ਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਨਸ਼ਾ ਮੁਕਤ ਜੀਵਨ ਅਪਣਾ ਕੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਡਾ. ਰਾਜ ਕੁਮਾਰ (ਨੋਡਲ ਸਾਇਕੈਟ੍ਰਿਸਟ), ਡਾ. ਜਸਲੀਨ ਕੌਰ (ਮੈਡੀਕਲ ਅਫ਼ਸਰ ਇੰਚਾਰਜ) ਤੇ ਡਾ. ਸਿਮਰਨ ਸੈਣੀ (ਮਨੋਰੋਗ ਮਾਹਿਰ) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਤੇ ਉਨ੍ਹਾਂ ਸਟਾਫ਼ ਤੇ ਮਰੀਜ਼ਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕੇਂਦਰ ਦੀ ਮੈਨੇਜਰ ਨਿਸ਼ਾ ਰਾਣੀ, ਕੌਂਸਲਰ ਸੰਦੀਪ ਕੁਮਾਰੀ, ਪ੍ਰਸ਼ਾਂਤ, ਪਰਮਿੰਦਰ ਕੌਰ, ਰਾਜਵਿੰਦਰ ਕੌਰ, ਸਟਾਫ਼ ਨਰਸ ਅਮਨਦੀਪ ਕੌਰ, ਪ੍ਰਿੰਸ ਗਿੱਲ, ਵਾਰਡ ਅਟੈਂਡੈਂਟ ਸੰਦੀਪ ਪਾਲ, ਹਰੀਸ਼, ਅਲਕਾ, ਗੋਪਾਲ ਸ਼ਰਮਾ ਆਦਿ ਵੀ ਹਾਜ਼ਰ ਸਨ।