ਸਿੰਗਲ ਯੂਜ਼ ਪਲਾਸਟਿਕ ’ਤੇ ਸਖ਼ਤ ਕਾਰਵਾਈ, 1 ਕੁਇੰਟਲ ਸਾਮਾਨ ਜ਼ਬਤ
ਹੁਸ਼ਿਆਰਪੁਰ ਨਗਰ ਨਿਗਮ ਵੱਲੋਂ ਸਿੰਗਲ ਯੂਜ਼ ਪਲਾਸਟਿਕ 'ਤੇ ਸਖ਼ਤ ਕਾਰਵਾਈ, 1 ਕੁਇੰਟਲ ਸਾਮਾਨ ਜ਼ਬਤ
Publish Date: Thu, 15 Jan 2026 07:14 PM (IST)
Updated Date: Fri, 16 Jan 2026 04:10 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਨਗਰ ਨਿਗਮ ਹੁਸ਼ਿਆਰਪੁਰ ਨੇ ਕਮਿਸ਼ਨਰ ਜਯੋਤੀ ਬਾਲਾ ਮੱਟੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਪਰ ਪੂਰਨ ਰੋਕ ਲਾਉਂਦੇ ਹੋਏ ਇੱਕ ਅਹਿਮ ਕਾਰਵਾਈ ਕੀਤੀ। ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਦੇ ਨੇਤ੍ਰਿਤਵ ਵਿੱਚ ਸੈਨੇਟਰੀ ਸੁਪਰਵਾਈਜ਼ਰ ਕਰਨਜੋਤ, ਹੀਰਾ ਲਾਲ, ਨਿਤਿਨ ਕੁਮਾਰ, ਸੰਜੀਵ ਕੁਮਾਰ ਤੇ ਲੇਖ ਰਾਜ ਸਮੇਤ ਪੈਟਰੋਲਿੰਗ ਟੀਮ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਇਲਾਕਿਆਂ ਵਿੱਚ ਚੈਕਿੰਗ ਕੀਤੀ। ਇਸ ਦੌਰਾਨ 2 ਚਲਾਨ ਜਾਰੀ ਕੀਤੇ ਗਏ ਅਤੇ ਮੌਕੇ ‘ਤੇ ਹੀ ਸਿੰਗਲ ਯੂਜ਼ ਪਲਾਸਟਿਕ ਸਬੰਧੀ ਲਗਭਗ ਇਕ ਕੁਇੰਟਲ ਸਾਮਾਨ ਜ਼ਬਤ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸ਼ਹਿਰ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਸਹਿਯੋਗ ਦੇਣ।