ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 50 ਹਜ਼ਾਰ ਰੁਪਏ ਦਾਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 50 ਹਜਾਰ ਰੁਪਏ ਦਾਨ
Publish Date: Fri, 16 Jan 2026 04:05 PM (IST)
Updated Date: Sat, 17 Jan 2026 04:01 AM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਪ੍ਰਕਾਸ਼ ਸਿੰਘ ਬੱਧਣ ਨਿਉਜ਼ੀਲੈਂਡ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50 ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸਤਿਆ ਦੇਵੀ ਤੇ ਗੁਰਨਾਮ ਸਿੰਘ ਵੱਲੋਂ ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ’ਚ ਦਿੱਤਾ ਗਿਆ। ਗੁਰਨਾਮ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬੱਧਣ ਵੱਲੋਂ ਭੇਜੀ ਗਈ ਰਾਸ਼ੀ ਸਕੂਲ ’ਚ ਇੰਟਰਲਾਕ ਲਾਉਣ ਲਈ ਦਿੱਤੀ ਗਈ ਹੈ। ਉਨ੍ਹਾਂ ਅੱਗੇ ਤੋਂ ਸਕੂਲ ਨੂੰ ਹੋਰ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਇੰਚਾਰਜ ਦਿਨੇਸ਼ ਠਾਕੁਰ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਿਰਮਲ ਸਿੰਘ ਬੱਧਣ, ਹਰਜੀਤ ਸਿੰਘ, ਨਿਰਮਲ ਸਿੰਘ ਭਾਟੀਆ, ਲੈਕ. ਦਿਨੇਸ਼ ਠਾਕੁਰ, ਲੈਕ. ਦਲਜੀਤ ਸਿੰਘ ਪੰਜਾਬੀ, ਲੈਕ. ਉਮੇਸ਼ ਕੁਮਾਰ, ਲੈਕ. ਇੰਦਰਜੀਤ, ਜਗਵਿੰਦਰ ਸਿੰਘ, ਜਗਮੋਹਨ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਕਮਲਦੀਪ ਸਿੰਘ, ਰੇਖਾ ਦੇਵੀ, ਸਪਨਾ ਸਲਾਰੀਆ, ਅਮ੍ਰਿਤ ਜੋਤੀ, ਰਮਨਦੀਪ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।