ਪੱਟੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਪੱਟੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Publish Date: Fri, 16 Jan 2026 04:46 PM (IST)
Updated Date: Sat, 17 Jan 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੱਬੇਵਾਲ: ਪਿੰਡ ਪੱਟੀ ਦੇ ਨਵਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਜਸਪ੍ਰੀਤ ਸਿੰਘ, ਭਾਈ ਰਾਜਾ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ, ਢਾਡੀ ਗਿਆਨੀ ਬਲਕਰਨ ਸਿੰਘ ਬਾਜ ਤੇ ਬੱਚਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਤੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਮੁੱਚੀ ਮਨੁੱਖਤਾ ਦੇ ਭਲੇ ਵਾਸਤੇ ਕੀਤੇ ਪਰਉਪਕਾਰਾਂ ਤੇ ਉਪਦੇਸ਼ਾਂ ਦਾ ਗੌਰਵਮਈ ਗੁਰ-ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਤੇ ਗੁਰਬਾਣੀ ’ਚ ਦਰਸਾਏ ਸੇਵਾ ਸਿਮਰਨ ਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਇਸ ਮੌਕੇ ਗਿਆਨ ਜਸਪ੍ਰੀਤ ਸਿੰਘ ਗ੍ਰੰਥੀ ਸਿੰਘ, ਰਾਜਾ ਸਿੰਘ ਖਾਲਸਾ ਮੁੱਖ ਸੇਵਾਦਾਰ, ਬਲਵੀਰ ਸਿੰਘ ਜੇਈ, ਸਰਦਾਰਾ ਸਿੰਘ, ਅਮਰਜੀਤ ਸਿੰਘ ਗਿੱਲ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਦਲਵਿੰਦਰ ਸਿੰਘ, ਵਿਜੈ ਸਿੰਘ, ਸਰਪੰਚ ਸ਼ਿੰਦਰਪਾਲ, ਨੰਬਰਦਾਰ ਸਤੀਸ਼ ਕੁਮਾਰ, ਨੰਬਰਦਾਰ ਮਨਜਿੰਦਰ ਸਿੰਘ, ਨੰਬਰਦਾਰ ਦੇਸਰਾਜ ਸਿੰਘ, ਇਕਜੋਤਪ੍ਰੀਤ, ਸੁੱਚਾ ਸਿੰਘ ਬੰਗਾ, ਹਰਜਿੰਦਰ ਸਿੰਘ, ਪਾਲਾ ਸਿੰਘ, ਦਿਲਬਾਗ ਸਿੰਘ, ਜਤਿੰਦਰ ਕੁਮਾਰ, ਜਗਜੀਤ ਸਿੰਘ ਗਿੱਲ, ਮਾ. ਹਰਭਜਨ ਸਿੰਘ, ਇੰਦਰਜੀਤ ਸਿੰਘ ਸੰਦੀਪ, ਗੁਰਨਾਮ ਸਿੰਘ ਸੋਢੀ, ਪਵਨਵੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਤਨ-ਮਨ-ਧਨ ਨਾਲ ਸੇਵਾ ਕਰਨ ਵਾਲੇ ਸ਼ਰਧਾਲੂਆਂ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।