ਹੁਸ਼ਿਆਰਪੁਰ ਪੁਲਿਸ ਵੱਲੋਂ ਭਗੌੜਾ ਮੁਲਜ਼ਮ ਗ੍ਰਿਫਤਾਰ
ਹੁਸ਼ਿਆਰਪੁਰ ਪੁਲਿਸ ਵੱਲੋਂ ਭਗੌੜਾ ਮੁਲਜ਼ਮ ਗ੍ਰਿਫਤਾਰ
Publish Date: Fri, 16 Jan 2026 05:47 PM (IST)
Updated Date: Sat, 17 Jan 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਭਗੌੜੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਨਦੀਪ ਕੁਮਾਰ ਮਲਿਕ, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਦੀਆਂ ਹਦਾਇਤਾਂ ਅਨੁਸਾਰ ਇਹ ਕਾਰਵਾਈ ਕੀਤੀ ਗਈ। ਪੁਲਿਸ ਮੁਤਾਬਕ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਵਾਸੀ ਚੱਕ ਅੱਲਾ ਬਕਸ਼, ਮੁਕੇਰੀਆਂ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਥਾਣਾ ਹਾਜੀਪੁਰ ਵਿੱਚ ਮੁਕੱਦਮਾ ਨੰਬਰ 26 ਮਿਤੀ 4 ਮਈ, 2024 ਅਧੀਨ ਧਾਰਾ 406, 420 ਅਤੇ 427 ਭਾਰਤੀ ਦੰਡ ਸੰਹਿਤਾ ਤਹਿਤ ਕੇਸ ਦਰਜ ਹੈ। ਮੁਲਜ਼ਮ ਕਾਫੀ ਸਮੇਂ ਤੋਂ ਫਰਾਰ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਹਾਜੀਪੁਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।