ਸੀਤ ਲਹਿਰ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਸ਼ੀਤ ਲਹਿਰ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ
Publish Date: Fri, 16 Jan 2026 05:59 PM (IST)
Updated Date: Sat, 17 Jan 2026 04:10 AM (IST)
ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਜੀ ਦੀ ਅਗਵਾਈ ਹੇਠ ਜਨੌੜੀ ਵਿਖੇ ਸੀਤ ਲਹਿਰ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸੀਐੱਚਓ ਜੋਸ਼ੀਨ, ਮਲਟੀਪਰਪਜ਼ ਹੈਲਥ ਵਰਕਰ ਜਤਿੰਦਰ ਕੁਮਾਰ ਅਤੇ ਬੰਦਨਾ ਮਨਹਾਸ ਨੇ ਦੱਸਿਆ ਕੀ ਉੱਤਰੀ ਭਾਰਤ ਵਿੱਚ ਪੈ ਰਹੀ ਭਾਰੀ ਬਰਫਬਾਰੀ ਕਾਰਨ ਸੂਬੇ ਵਿਚ ਇਸ ਸਮੇਂ ਸੀਤ ਲਹਿਰ ਦਾ ਕਹਿਰ ਚੱਲ ਰਿਹਾ ਹੈ। ਤਾਪਮਾਨ ਵਿਚ ਗਿਰਾਵਟ ਆਉਣ ਕਾਰਨ ਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ’ਚ ਰਹਿਣ ਨਾਲ ਕਈ ਬੀਮਾਰੀਆਂ ਜਿਵੇਂ ਕਿ ਫਲੂ, ਨੱਕ ਵਗਣਾ, ਹਾਈਪੋਥਰਮੀਆਂ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਕਰ ਕੇ ਸੀਤ ਲਹਿਰ ਤੋਂ ਬਚਣ ਲਈ ਸਾਨੂੰ ਸਭ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਠੰਢੀ ਹਵਾ ਦੇ ਚਲਣ ਸਮੇਂ ਜਿੰਨਾਂ ਸਮਾਂ ਹੋ ਸਕੇ ਘਰਾਂ ’ਚ ਰਿਹਾ ਜਾਵੇ। ਘਰੋਂ ਬਾਹਰ ਜਾਣ ਸਮੇਂ ਗਰਮ ਕੱਪੜੇ ਪਹਿਨੇ ਜਾਣ। ਇਸ ਸਮੇਂ ਦੌਰਾਨ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ। ਸੀਤ ਲਹਿਰ ਦੇ ਚੱਲਦੇ ਸਾਨੂੰ ਪਾਣੀ ਗਰਮ ਕਰ ਕੇ ਪੀਣਾ ਚਾਹੀਦਾ ਹੈ, ਜੇਕਰ ਕਿਸੇ ਨੂੰ ਜ਼ੁਕਾਮ ਤੇ ਖਾਂਸੀ ਹੋਵੇ ਤਾਂ ਸਰਕਾਰੀ ਸਿਹਤ ਕੇਂਦਰਾਂ ’ਚ ਜਾ ਕੇ ਆਪਣਾ ਚੈੱਕਅਪ ਜ਼ਰੂਰ ਕਰਾਉਣਾ ਚਾਹੀਦਾ ਹੈ।