ਤਪ ਅਸਥਾਨ ਨੂੰ ਜੋੜਨ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ
ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੀਨਾਰ-ਏ-ਬੇਗਮਪੁਰਾ ਤੋਂ ਤੱਪ ਅਸਥਾਨ ਨੂੰ ਜੋੜਨ ਵਾਲੇ ਪੁਲ ਦਾ ਰੱਖਿਆ ਗਿਆ ਨੀਂਹ ਪੱਥਰ
Publish Date: Fri, 16 Jan 2026 06:20 PM (IST)
Updated Date: Sat, 17 Jan 2026 04:10 AM (IST)

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੀਨਾਰ-ਏ-ਬੇਗਮਪੁਰਾ ਤੋਂ ਤੱਪ ਅਸਥਾਨ ਨੂੰ ਜੋੜਨ ਵਾਲੇ ਪੁਲ ਦਾ ਨੀਂਹ ਪੱਥਰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਆਪਣੇ ਕਰ-ਕਮਲਾਂ ਨਾਲ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ 3 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤੱਪ ਅਸਥਾਨ ਖੁਰਾਲਗੜ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕੀਤਾ ਗਿਆ। ਬਾਬਾ ਸੁਖਦੇਵ ਸਿੰਘ ਜੀ ਅਤੇ ਬਾਬਾ ਨਰੇਸ਼ ਸਿੰਘ ਜੀ ਵੱਲੋਂ ਡਿਪਟੀ ਸਪੀਕਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸਰਪੰਚ ਰੋਸ਼ਨ ਲਾਲ, ਬਾਬਾ ਸੁਰਿੰਦਰ ਦਾਸ ਚਰਨ ਛੋਹ ਗੰਗਾ, ਗੁਰਲਾਲ ਸੈਲਾ, ਸਤਪਾਲ ਸਿੰਘ, ਗੁਰਮੁਖ ਸਿੰਘ, ਸਰਪੰਚ ਸੁਰਿੰਦਰ ਸਿੰਘ ਟੱਬਾ, ਸਰਪੰਚ ਮਹਿੰਦਰ ਪਾਲ, ਬਲਾਕ ਸੰਮਤੀ ਮੈਂਬਰ ਪਰਵਿੰਦਰ ਕੁਮਾਰ ਸੇਖੋਵਾਲ, ਅਮਰੀਕ ਸਿੰਘ ਬੱਸੀ, ਸੁਰਿੰਦਰ ਸਿੰਘ ਬੱਸੀ, ਸਰਪੰਚ ਅਵਤਾਰ ਸਿੰਘ ਮਜਾਰੀ, ਜਗਤਾਰ ਸਿੰਘ ਮਜਾਰੀ, ਬਲਵੀਰ ਸਿੰਘ ਬੱਸੀ, ਲੱਛੂ ਰਾਮ ਬੱਸੀ, ਮਾ. ਜਸਵੀਰ ਜੱਸੀ, ਭਾਗੂ ਰਾਮ ਬੱਸੀ, ਰੋਸ਼ਨ ਲਾਲ, ਬੱਸੀ ਰਾਮ ਲਾਲ ਬੱਸੀ, ਸੋਮਨਾਥ ਬੱਸੀ, ਸਾਹਿਲ ਕੁਮਾਰ, ਵਿਸ਼ਾਲ ਸਿੰਘ, ਹਰਮਨ ਸਿੰਘ, ਗੁਰਮੇਜ ਪੇਂਟਰ, ਲੱਡਾ ਖੁਰਾਲੀ, ਜਸਵਿੰਦਰ ਵਿੱਕੀ, ਐਕਸੀਅਨ ਮੰਡੀ ਬੋਰਡ ਦਿਲਪ੍ਰੀਤ ਸਿੰਘ, ਐਸ.ਡੀ.ਓ. ਅਮਨ ਮਹਿਰਾ ਜੀ, ਠੇਕੇਦਾਰ ਸਰਬਜੀਤ ਸਿੰਘ ਜਾਗੋਵਾਲ ਅਤੇ ਜਤਿੰਦਰ ਸਿੰਘ ਸ਼ਾਮਲ ਸਨ।