ਇਸ਼ਮੀਤ ਨੇ ਕੁਰਾਸ਼ ਚੈਂਪਿਅਨਸ਼ਿਪ ’ਚ ਜਿੱਤਿਆ ਸੋਨ ਤਮਗਾ
ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੀ ਇਸ਼ਮੀਤ ਨੇ ਕੁਰਾਸ਼ ਚੈਂਪਿਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ
Publish Date: Sat, 17 Jan 2026 04:42 PM (IST)
Updated Date: Sun, 18 Jan 2026 04:07 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹਸ਼ਿਆਰਪੁਰ : ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਇਸ਼ਮੀਤ ਕੌਰ ਨੇ ਨੈਸ਼ਨਲ ਲੈਵਲ ਕੁਰਾਸ਼ ਚੈਂਪਿਅਨਸ਼ਿਪ ਤਹਿਤ ਹੋਈਆਂ 69ਵੀਆਂ ਨੈਸ਼ਨਲ ਸਕੂਲ ਗੇਮਜ਼ 2025-26 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਆਪਣੇ ਨਾਂ ਕੀਤਾ। ਇਸ਼ਮੀਤ ਨੇ ਅੰਡਰ-17 ਵਰਗ ’ਚ ਦੇਸ਼ ਦੇ 16 ਰਾਜਾਂ ਦੇ ਖਿਡਾਰੀਆਂ ਨੂੰ ਹਰਾ ਕੇ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਦਿੱਤਾ। ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੀ ਪ੍ਰਿੰਸਿਪਲ ਰਸ਼ਮੀ ਸ਼ਰਮਾ ਨੇ ਇਸ਼ਮੀਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਸ ਦੀ ਲਗਾਤਾਰ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ ਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣੇਗੀ। ਇਸ ਮੌਕੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਇਸ਼ਮੀਤ ਨੂੰ ਸਨਮਾਨਿਤ ਕਰਦਿਆਂ ਉਸ ਦੀ ਕਠਿਨ ਮਿਹਨਤ ਦੀ ਸਰਾਹਨਾ ਕੀਤੀ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸਿਪਲ ਨੇ ਇਸ਼ਮੀਤ ਦੀ ਸਫਲਤਾ ’ਚ ਯੋਗਦਾਨ ਪਾਉਣ ਵਾਲੀ ਕੋਚ ਕਸ਼ਮੀਰ ਕੌਰ, ਉਸ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਨੂੰ ਵਿਸ਼ੇਸ਼ ਮਹੱਤਵ ਦਿੰਦਾ ਹੈ।