ਸੇਵਾ ਸੁਸਾਇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਦਾ ਪੋਸਟਰ ਜਾਰੀ
ਸੇਵਾ ਸੁਸਾਇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਦਾ ਪੋਸਟਰ ਜਾਰੀ
Publish Date: Sun, 18 Jan 2026 04:29 PM (IST)
Updated Date: Mon, 19 Jan 2026 04:03 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵੱਲੋਂ 15 ਫਰਵਰੀ ਨੂੰ ਸਕੂਲ ਆਫ ਐਮੀਨੈਂਸ ਟਾਂਡਾ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਪ੍ਰਬੰਧਕ ਸੇਵਾਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਸਰਪ੍ਰਸਤ ਸ਼ਰਧਾ ਸਿੰਘ, ਪ੍ਰਧਾਨ ਰਵਿੰਦਰ ਸਿੰਘ ਰਵੀ ਤੇ ਜਨ. ਸਕੱਤਰ ਕਿਰਪਾਲ ਸਿੰਘ ਪੰਡੋਰੀ ਦੀ ਅਗਵਾਈ ’ਚ ਹੋਈ, ਜਿਸ ’ਚ ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਵਾਲਿਆਂ ਵੱਲੋਂ ਇਸ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਦੱਸਿਆ ਕਿ ਸਮਾਗਮ ਦੌਰਾਨ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ’ਚ ਸਜਾਏ ਜਾਣ ਵਾਲੇ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਢਾਡੀ, ਸਰੂਪ ਸਿੰਘ ਕਡਿਆਣਾ, ਬੀਬੀ ਜਤਿੰਦਰ ਕੌਰ ਅਨੰਦਪੁਰ ਸਾਹਿਬ, ਭਾਈ ਸੁਖਦੀਪ ਸਿੰਘ ਬੈਂਸ, ਭਾਈ ਵਰਿੰਦਰ ਸਿੰਘ ਖੱਖ, ਭਾਈ ਸੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਕਾਕਾ ਗੁਰਮਣਪ੍ਰੀਤ ਸਿੰਘ ਤੇ ਕਾਕਾ ਮਨਰਾਜ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਤੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾ ਮੱਤੇ ਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਜ਼ਿੰਦਾ ਸ਼ਹੀਦ ਸੰਤ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਭਾਈ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਗੁਰਦਿਆਲ ਸਿੰਘ ਜੀ ਟਾਂਡੇ ਵਾਲੇ, ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਵਾਲੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਇਸੇ ਦਿਨ ਵੇਵਸ ਹਸਪਤਾਲ ਟਾਂਡਾ, ਬੀਆਰ ਕਾਜਲ ਹਸਪਤਾਲ, ਮਰਵਾਹਾ ਦੰਦਾ ਦਾ ਹਸਪਤਾਲ, ਰੇਖੀ ਹਰਬੰਸ ਹਸਪਤਾਲ ਵੱਲੋਂ ਮੁਫਤ ਮੈਡੀਕਲ ਕੈਂਪ ਲਾਏ ਜਾਣਗੇ। ਇਸ ਦੌਰਾਨ ਭਾਈ ਧਰਮ ਸਿੰਘ ਅਕੈਡਮੀ ਟਾਂਡਾ ਵੱਲੋਂ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ। ਇਸ ਤੋਂ ਪਹਿਲਾਂ 1 ਫਰਵਰੀ ਨੂੰ ਡੇਰਾ ਬਾਬਾ ਬਲਵੰਤ ਸਿੰਘ ਦਾਰਾਪੁਰ ਟਾਂਡਾ ’ਚ ਸੰਤ ਬਾਬਾ ਗੁਰਦਿਆਲ ਸਿੰਘ ਦੀ ਪ੍ਰੇਰਣਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ, ਧਾਰਮਿਕ ਪ੍ਰੀਖਿਆ ਤੇ ਕੀਰਤਨ ਮੁਕਾਬਲੇ ਕਰਵਾਏ ਜਾਣਗੇ। ਇਸ ਮੁਕਾਬਲੇ ’ਚ ਜੇਤੂ ਪ੍ਰਤੀਯੋਗੀਆਂ ਨੂੰ ਗੁਰਮਤਿ ਸਮਾਗਮ ਵਾਲੇ ਦਿਨ ਨਕਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ। ਇਲਾਕੇ ਦੀਆਂ ਸਮੂਹ ਸਿੰਘ ਸਭਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗੱਤਕਾ ਅਖਾੜੇ, ਧਾਰਮਿਕ ਤੇ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਸਾਲਾਨਾ ਗੁਰਮਤਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਖ਼ਜ਼ਾਨਚੀ ਪਿਆਰਾ ਸਿੰਘ, ਪ੍ਰਚਾਰ ਸਕੱਤਰ ਗਿਆਨੀ ਕੇਵਲ ਸਿੰਘ, ਮੀਤ ਪ੍ਰਧਾਨ ਤੀਰਥ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਪ੍ਰਭ ਸਿੰਘ, ਸੁਰਜੀਤ ਸਿੰਘ, ਇਕਬਾਲ ਸਿੰਘ ਮੂਨਕਾ, ਗੁਰਦੀਪ ਸਿੰਘ, ਤਜਿੰਦਰ ਸਿੰਘ, ਦਵਿੰਦਰ ਸਿੰਘ, ਮਾ. ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਖਾਲਸਾ, ਬੂਟਾ ਸਿੰਘ, ਸ਼ਰਨਦੀਪ ਸਿੰਘ, ਮਨਦੀਪ ਸਿੰਘ ਦੀਪਾ, ਗੁਰਸੰਦੀਪ ਸਿੰਘ, ਹਰਪ੍ਰੀਤ ਸਿੰਘ, ਪ੍ਰਭ ਸਿੰਘ, ਇਕਬਾਲ ਸਿੰਘ ਨੰਬਰਦਾਰ, ਸ਼ਰਨਦੀਪ ਸਿੰਘ ਗੜ੍ਹੀ ਆਦਿ ਮੌਜੂਦ ਸਨ।