ਦਸੂਹਾ ਪੁਲਿਸ ਵੱਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ
ਦਸੂਹਾ ਪੁਲਿਸ ਵੱਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ
Publish Date: Sun, 18 Jan 2026 07:32 PM (IST)
Updated Date: Mon, 19 Jan 2026 04:18 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਦਸੂਹਾ ਪੁਲਿਸ ਨੇ ਇਕ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਅਨੂਸਾਰ ਸਹਾਇਕ ਸਬ ਇੰਸਪੈਕਟਰ ਰਾਕੇਸ਼ ਕੁਮਾਰ ਸਮੇਤ ਪੁਲਿਸ ਟੀਮ ਵੱਲੋਂ ਭਗੌੜੇ ਮੁਲਜ਼ਮ ਜਗਦੀਪ ਸਿੰਘ ਵਾਸੀ ਪਿੰਡ ਝਿੰਗੜ ਕਲਾਂ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਜਗਦੀਪ ਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 78 ਸਨ 2019 ਅਧੀਨ ਧਾਰਾਵਾਂ 354-ਬੀ, 341 ਅਤੇ 506 ਭਾਰਤੀ ਦੰਡ ਸੰਹਿਤਾ ਥਾਣਾ ਦਸੂਹਾ ਵਿਖੇ ਦਰਜ ਹੈ। ਦੋਸ਼ੀ ਨੂੰ ਅਦਾਲਤ ਨੇ ਮਿਤੀ 15, ਫਰਵਰੀ, 2022 ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਸੀ, ਜਿਸਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਮੁਕੱਦਮੇ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਵੱਲੋਂ ਕਿਹਾ ਗਿਆ ਕਿ ਅਪਰਾਧੀਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।