ਨਸ਼ਾ ਤਸਕਰੀ ਵਿਰੋਧੀ ਮੁਹਿੰਮ ਤਹਿਤ 9 ਵਿਅਕਤੀ ਗ੍ਰਿਫਤਾਰ
ਹੁਸ਼ਿਆਰਪੁਰ ਵਿੱਚ 24 ਘੰਟਿਆਂ ਦੌਰਾਨ ਨਸ਼ਾ ਤਸਕਰੀ ਵਿਰੋਧੀ ਮੁਹਿੰਮ ਤਹਿਤ 9 ਵਿਅਕਤੀ ਗ੍ਰਿਫਤਾਰ
Publish Date: Sun, 18 Jan 2026 07:54 PM (IST)
Updated Date: Mon, 19 Jan 2026 04:18 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਅਧੀਨ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪੁਲਿਸ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਸ਼ਾ ਕਰਨ ਲਈ ਵਰਤੇ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਦਸੂਹਾ ਪੁਲਿਸ ਨੇ ਏਐੱਸਆਈ ਰਾਕੇਸ਼ ਕੁਮਾਰ ਦੀ ਅਗਵਾਈ ’ਚ ਕਾਰਵਾਈ ਕਰਦੇ ਹੋਏ ਲਵਕੁਸ਼ ਵਾਸੀ ਪਵੇ ਝਿੰਗੜਾ ਨੂੰ ਧਰਮਪੁਰਾ ਬੱਸ ਸਟਾਪ ਨੇੜੇ ਨਸ਼ਾ ਕਰਦੇ ਕਾਬੂ ਕੀਤਾ। ਪੁਲਿਸ ਨੇ ਮੌਕੇ ਤੋਂ ਸਿਲਵਰ ਪੰਨੀ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਸਿਟੀ ਪੁਲਿਸ ਹੁਸ਼ਿਆਰਪੁਰ ਵੱਲੋਂ ਮਨਦੀਪ ਸਿੰਘ ਉਰਫ ਆਸ਼ੂ ਵਾਸੀ ਮੁਹੱਲਾ ਪ੍ਰੇਮਗੜ੍ਹ ਨੂੰ ਨਸ਼ਾ ਕਰਦੇ ਗ੍ਰਿਫਤਾਰ ਕੀਤਾ ਗਿਆ। ਉਸ ਪਾਸੋਂ ਲਾਇਟਰ, ਨਸ਼ੀਲੇ ਪਦਾਰਥ ਨਾਲ ਲੱਗੀ ਪੰਨੀ ਅਤੇ ਰੋਲ ਕੀਤਾ ਹੋਇਆ 10 ਰੁਪਏ ਦਾ ਨੋਟ ਬਰਾਮਦ ਹੋਇਆ। ਇੱਕ ਹੋਰ ਮਾਮਲੇ ਵਿੱਚ ਸਿਟੀ ਪੁਲਿਸ ਨੇ ਐਸਆਈ ਰਾਕੇਸ਼ ਕੁਮਾਰ ਦੀ ਅਗਵਾਈ ਵਿੱਚ ਸੰਨੀ ਵਾਸੀ ਮੁਹੱਲਾ ਬਸੀ ਖਵਾਜੂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 130 ਖੁੱਲ੍ਹੀਆਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਚੱਬੇਵਾਲ ਪੁਲਿਸ ਨੇ ਏਐਸਆਈ ਗੁਰਮਿੰਦਰ ਸਿੰਘ ਦੀ ਅਗਵਾਈ ਹੇਠ ਇੰਦਰਪਾਲ ਸਿੰਘ ਉਰਫ ਇੰਦਾ ਵਾਸੀ ਬਸੀ ਅਲੀ ਖਾਂ ਨੂੰ ਕਾਬੂ ਕਰਕੇ ਉਸ ਪਾਸੋਂ ਲਾਇਟਰ, ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਮੇਹਟੀਆਣਾ ਪੁਲਿਸ ਨੇ ਗਗਨਦੀਪ ਪੁੱਤਰ ਗੁਰਚਰਨ ਦਾਸ ਵਾਸੀ ਅਜੜਾਮ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਮੁਕੇਰੀਆ ਪੁਲਿਸ ਨੇ ਏਐੱਸਆਈ ਗੁਰਵਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਘਣਸ਼ਾਮ ਉਰਫ ਸ਼ਾਮਾ ਵਾਸੀ ਪਿੰਡ ਪੁਰੀਕਾ ਨੂੰ ਗ੍ਰਿਫਤਾਰ ਕਰ ਨਕੇ ਉਸ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮਾਡਲ ਟਾਊਨ ਪੁਲਿਸ ਹੁਸ਼ਿਆਰਪੁਰ ਨੇ ਸ਼ੁਭਮ ਚੌਧਰੀ ਵਾਸੀ ਪੁਰਹੀਰਾ ਨੂੰ ਕਾਬੂ ਕਰ ਕੇ ਉਸ ਪਾਸੋਂ 88 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮਾਹਿਲਪੁਰ ਪੁਲਿਸ ਨੇ ਏਐੱਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਰਾਜੇਸ਼ ਕੁਮਾਰ ਵਾਸੀ ਮੁੱਗੋਵਾਲ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਸਾਰੇ ਗ੍ਰਿਫਤਾਰ ਮੁਲਜ਼ਮਾਂ ਦੇ ਪਿਛੋਕੜ ਤੇ ਨਸ਼ਾ ਸਪਲਾਈ ਚੇਨ ਨਾਲ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਨੇ ਸਾਫ਼ ਕੀਤਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਅਗਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।