ਐੱਸਐੱਮਓ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ
Publish Date: Sun, 18 Jan 2026 08:00 PM (IST)
Updated Date: Mon, 19 Jan 2026 04:18 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਮੈਡੀਕਲ ਸ਼ਪੈਸਲਿਸਟ ਵਲੋਂ ਬਲਾਕ ਭੂੰਗਾ ਅਧੀਨ ਆਮ ਆਦਮੀ ਕਲੀਨਿਕ ਦਾਰਾਪੁਰ ਅਤੇ ਆਮ ਆਦਮੀ ਕਲੀਨਿਕ ਰਾਮਪੁਰ ਖੇੜ੍ਹਾ ਸਾਹਿਬ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ. ਸ਼ੁਦੇਸ਼ ਰਾਜਨ ਨੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਤੇ ਕਲੀਨਿਕ ’ਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਆਉਂਦੇ ਹੋਏ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਔੌਕੜ ਨਾ ਆਉਣ ਦਿੱਤੀ ਜਾਵੇ ਤੇ ਉਪਲੱਬਧ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ-ਸਮੇਂ ’ਤੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇ ਸਿਰ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵੱਲੋਂ ਕੰਮਕਾਜ ’ਚ ਆ ਰਹੀਆਂ ਔਂਕੜਾਂ ਬਾਰੇ ਜਾਣੂ ਕਰਵਾਇਆ ਗਿਆ? ਇਨ੍ਹਾਂ ’ਚੋ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਕੁਮਾਰ ਰਾਜਨ ਵੱਲੋਂ ਕੁਝ ਦਾ ਹੱਲ ਮੌਕੇ ’ਤੇ ਹੀ ਕਰ ਦਿੱਤਾ ਗਿਆ ਤੇ ਰਹਿੰਦੀਆਂ ਸਮੱਸਿਆ ਦਾ ਹੱਲ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂ ਕੇ ਹੱਲ ਕਰਨ ਦਾ ਭਰੋਸਾ ਦੁਵਾਇਆ ਗਿਆ। ਇਸ ਮੌਕੇ ਡਾ. ਨਿਰਮਲ ਸਿੰਘ, ਡਾ. ਹਰਪ੍ਰੀਤ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਫਾਰਮੇਸੀ ਅਫਸਰ ਰਣਜੋਧ ਸਿੰਘ ਕ੍ਰਿਨੀਕਲ ਐਸਿਸਟੈਂਟ ਪਰਵਿੰਦਰ ਕੌਰ ਅਤੇ ਮੀਨਾ ਕੁਮਾਰੀ ਸਮੂਹ ਸਟਾਫ ਅਤੇ ਆਮ ਲੋਕ ਹਾਜ਼ਰ ਸਨ।