ਕਾਂਗਰਸੀ ਆਗੂ ਮੋਹਨ ਲਾਲ ਤੱਖੀ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ
ਕਾਂਗਰਸੀ ਆਗੂ ਮੋਹਨ ਲਾਲ ਤੱਖੀ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਲ
Publish Date: Mon, 19 Jan 2026 04:19 PM (IST)
Updated Date: Tue, 20 Jan 2026 04:01 AM (IST)

ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਕੀਤਾ ਸਵਾਗਤ, ਪੂਰਾ ਮਾਣ-ਸਨਮਾਨ ਦਿੱਤੇ ਜਾਣ ਦਾ ਦੁਆਇਆ ਭਰੋਸਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਮੁਕੇਰੀਆਂ ਸ਼ਹਿਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਵਾਰਡ ਨੰਬਰ 11 ਤੋਂ ਕਾਂਗਰਸੀ ਆਗੂ ਮੋਹਨ ਲਾਲ ਤੱਖੀ ਕਾਂਗਰਸ ਪਾਰਟੀ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੋਹਨ ਲਾਲ ਤੱਖੀ ਪਿਛਲੀਆਂ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਨਿੱਤਰੇ ਸਨ ਤੇ ਸਿਰਫ਼ 2 ਵੋਟਾਂ ਨਾਲ ਹਾਰ ਗਏ ਸਨ। ਆਪ ’ਚ ਸ਼ਾਮਲ ਹੋਣ ਮੌਕੇ ਮੋਹਨ ਲਾਲ ਤੱਖੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਬਹੁਤ ਖੁਸ਼ ਹਨ। ਆਮ ਆਦਮੀ ਪਾਰਟੀ ’ਚ ਇਮਾਨਦਾਰੀ ਹੈ ਤੇ ਮੁਕੇਰੀਆਂ ਹਲਕੇ ’ਚ ਪਾਰਟੀ ਦੇ ਆਗੂ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਉਹ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਸਿਹਤ ਬੀਮਾ, ਕਿਸਾਨਾਂ ਨੂੰ ਖੇਤੀਬਾੜੀ ਸਹੂਲਤਾਂ, ਨਹਿਰੀ ਪਾਣੀ ਨਾਲ ਸਿੰਚਾਈ, ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਲਈ ਐਕਟ ’ਚ ਬਦਲਾਅ ਸਮੇਤ ਹੋਰ ਮਹੱਤਵਪੂਰਨ ਸਹੂਲਤਾਂ ਤੋਂ ਪ੍ਰਭਾਵਿਤ ਹਨ ਤੇ ਸੂਬੇ ਦੀ ਜਨਤਾ ਇਨ੍ਹਾਂ ਸਭ ਸਹੂਲਤਾਂ ਦਾ ਲਾਭ ਲੈ ਕੇ ਖੁਸ਼ ਹੈ। ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਮੋਹਨ ਲਾਲ ਤੱਖੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ’ਚ ਸ਼ਾਮਲ ਹੋਣ ’ਤੇ ਸਿਰੋਪਾਓ ਪਾ ਕੇ ਸਵਾਗਤ ਕੀਤਾ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਨਗਰ ਕੌਂਸਲ ਮੁਕੇਰੀਆਂ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰ ਕੇ ਸ਼ਹਿਰ ’ਚ ਆਪਣੀ ਕਮੇਟੀ ਬਣਾਏਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਐੱਮਸੀ ਮਾ. ਸੇਵਾ ਸਿੰਘ, ਸੁਰਿੰਦਰ ਠਾਕੁਰ, ਰਾਜੀਵ ਰਾਣਾ, ਰਾਮ ਕੁਮਾਰ, ਬਲਵਿੰਦਰ ਸੋਨੀ, ਕੁਲਦੀਪ ਸਿੰਘ, ਮਸਜਿੰਦਰ ਸਿੰਘ, ਸੰਜੀਵ ਸੋਨੀ, ਅਮਰਜੀਤ ਸਿੰਘ ਛੰਨੀ, ਜਤਿੰਦਰ, ਵਿਪਨ ਕੁਮਾਰ ਆਦਿ ਹਾਜ਼ਰ ਸਨ।