ਗੁਰਪੁਰਬ ਪੂਰੇ ਵਿਸ਼ਵ ਚ ਸ਼ਰਧਾ ਨਾਲ ਮਨਾਏ ਜਾਣਗੇ : ਸੰਤ ਸੁਰਿੰਦਰ ਦਾਸ
ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੀਰਥ ਯਾਤਰਾ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੀ
Publish Date: Mon, 19 Jan 2026 04:37 PM (IST)
Updated Date: Tue, 20 Jan 2026 04:04 AM (IST)

650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੀਰਥ ਯਾਤਰਾ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੀ ਹੁਸ਼ਿਆਰਪੁਰ ਤੋਂ ਚੱਲੀ ਤੀਰਥ ਯਾਤਰਾ ਦਾ ਸਵਾਗਤ ਕਰਨ ਲਈ ਸਮੂਹ ਸੰਗਤ ਦਾ ਧੰਨਵਾਦ : ਜੱਸੀ ਤੱਲ੍ਹਣ ਪ੍ਰਧਾਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਤੀਰਥ ਯਾਤਰਾ ਹੁਸ਼ਿਆਰਪੁਰ ਤੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਕੱਢੀ ਗਈ। ਇਸ ’ਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਹ ਯਾਤਰਾ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੀ। ਇੱਥੇ ਗੁਰੂਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਮੁੱਖ ਕੈਸ਼ੀਅਰ ਸੰਤ ਕਰਮ ਚੰਦ, ਉਪ ਚੇਅਰਮੈਨ ਸੰਤ ਨਿਰੰਜਣ ਸਿੰਘ, ਚੇਅਰਮੈਨ ਨਾਜਰ ਰਾਮ ਮਾਨ, ਮੁੱਖ ਗ੍ਰੰਥੀ ਸੰਤ ਗਿਰਧਾਰੀ ਲਾਲ ਤੇ ਸੰਗਤਾਂ ਵੱਲੋਂ ਤੀਰਥ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜੱਸੀ ਤੱਲ੍ਹਣ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਤੀਰਥ ਯਾਤਰਾ ’ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਅਤੇ ਵੱਖ-ਵੱਖ ਥਾਵਾਂ ’ਤੇ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਗੁਰੂ ਰਵਿਦਾਸ ਟਾਈਗਰ ਫਰੋਸ ਧੰਨਵਾਦ ਕਰਦੀ ਹੈ। ਇਸ ਮੌਕੇ ਗੁਰੂਘਰ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵੱਲੋਂ ਸਮੂਹ ਸੰਗਤਾਂ ਨੂੰ ਇਸ ਤੀਰਥ ਯਾਤਰਾ ਕੱਢਣ ’ਤੇ ਵਧਾਈ ਦਿੱਤੀ ਤੇ ਗੁਰੂ ਰਵਿਦਾਸ ਟਾਈਗਰ ਫੋਰਸ ਦਾ ਧੰਨਵਾਦ ਕੀਤਾ ਗਿਆ।