ਕੱਲਰ ਖਾਲਸਾ ਸਕੂਲ ’ਚ ਦੁਕਾਨਾਂ ਨਾ ਬਣਾਉਣ ਸਬੰਧੀ ਮੀਟਿੰਗ
ਕੱਲਰ ਖਾਲਸਾ ਸਕੂਲ ਵਿਖੇ ਦੁਕਾਨਾਂ ਨਾ ਬਣਾਉਣ ਸਬੰਧੀ ਕੀਤੀ ਗਈ ਮੀਟਿੰਗ
Publish Date: Mon, 19 Jan 2026 04:56 PM (IST)
Updated Date: Tue, 20 Jan 2026 04:06 AM (IST)

ਕਮਲ, ਪੰਜਾਬੀ ਜਾਗਰਣ, ਹਰਿਆਣਾ: ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਸਕੂਲ ਵਿੱਚ ਬਣਾਈਆਂ ਜਾ ਰਹੀਆਂ ਦੁਕਾਨਾਂ ਨੂੰ ਨਾ ਬਣਾਉਣ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ’ਚ ਬਾਬਾ ਬਘੇਲ ਸਿੰਘ ਵੈੱਲਫੇਅਰ ਸੋਸਾਇਟੀ ਹਰਿਆਣਾ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਭਰੋਸਾ ਦਵਾਇਆ ਕਿ ਇਸ ਗਰਾਊਂਡ ਸਬੰਧੀ ਇਲਾਕੇ ਦੀ ਮੁੱਖ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਉਹ ਛੇਤੀ ਹੀ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕਰਨਗੇ ਤੇ ਇਸ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਕਮੇਟੀ ਪ੍ਰਧਾਨ ਰੇਸ਼ਮ ਸਿੰਘ ਤੇ ਵਾਰਿਸ ਬਾਬਾ ਬਘੇਲ ਸਿੰਘ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਧਾਨ ਰੇਸ਼ਮ ਸਿੰਘ, ਜਸਵੀਰ ਸਿੰਘ ਚੇਅਰਮੈਨ, ਤੇਜਪਾਲ ਸਿੰਘ ਪ੍ਰਧਾਨ, ਸਰਬਜੋਤ ਸਿੰਘ ਉੱਪ ਪ੍ਰਧਾਨ, ਮਨਜੀਤ ਸਿੰਘ ਮੱਖਣ ਖਜ਼ਾਨਚੀ, ਅਵਤਾਰ ਸਿੰਘ ਸਕੱਤਰ, ਸ਼ੰਕਰ ਸਿੰਘ, ਇੰਦਰਪਾਲ ਸਿੰਘ, ਰਤਨ ਸਿੰਘ, ਬਿਕਰ ਸਿੰਘ, ਇਕਬਾਲ ਸਿੰਘ ਸਾਬਕਾ ਪ੍ਰਧਾਨ, ਰਣਵੀਰ ਸਿੰਘ ਬੈਂਸਤਾਨੀ, ਗੁਰਜੀਤ ਸਿੰਘ ਨੀਲਾ ਨਲੋਆ ਆਦਿ ਹਾਜ਼ਰ ਸਨ।