ਇੱਟਾ ਦੀ ਟਰਾਲੀ ਨੇ ਸਾਈਕਲ ਸਵਾਰ ਨੂੰ ਮਾਰੀ ਫੇਟ, ਇਲਾਜ ਦੌਰਾਨ ਮੌਤ
ਇੱਟਾ ਨਾਲ ਭਰੀ ਟਰੈਕਟਰ ਟਰਾਲੀ ਦੀ ਸਾਈਕਲ ਸਵਾਰ ਨੂੰ ਫੇਟ ਵੱਜਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Publish Date: Mon, 19 Jan 2026 06:36 PM (IST)
Updated Date: Tue, 20 Jan 2026 04:13 AM (IST)
ਸਤਨਾਮ ਲੋਈ, ਪੰਜਾਬੀ ਜਾਗਰਣ, ਮਾਹਿਲਪੁਰ : ਮਾਹਿਲਪੁਰ-ਫਗਵਾੜਾ ਰੋਡ ’ਤੇ ਵਾਪਰੇ ਸੜਕ ਹਾਸਦੇ ’ਚ ਜ਼ਖਮੀ ਹੋਏ ਇੱਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੇ ਭਰਾ ਵਿੱਕੀ ਪੁੱਤਰ ਮਦਨ ਲਾਲ ਵਾਸੀ ਮਾਹਿਲਪੁਰ ਨੇ ਦੱਸਿਆ ਕਿ ਉਸ ਦਾ ਕਰੀਬ 45 ਸਾਲਾ ਭਰਾ ਰਾਕੇਸ਼ ਕੁਮਾਰ ਸ਼ਾਮ ਨੂੰ ਸਾਈਕਲ ’ਤੇ ਆ ਰਿਹਾ ਸੀ ਪਰ ਜਦੋਂ ਉਕਤ ਫਗਵਾੜਾ ਰੋਡ ’ਤੇ ਪਹੰਚਿਆਂ ਤਾ ਇੱਕ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਅਚਾਨਕ ਟਕਰਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸ ਦੇ ਭਰਾ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਤੋਂ ਬਾਅਦ ਡੀਐੱਮਸੀ ਲਧਿਆਣਾ ਵਿਖੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਉਸ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਮਾਹਿਲਪੁਰ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।