ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵੱਲੋਂ ਅਚਨਚੇਤ ਨਿਰੀਖਣ
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ
Publish Date: Mon, 19 Jan 2026 07:35 PM (IST)
Updated Date: Tue, 20 Jan 2026 04:16 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸ਼ਪੈਸਲਿਸਟ ਵਲੋਂ ਬਲਾਕ ਭੂੰਗਾ ਅਧੀਨ ਆਮ ਆਦਮੀ ਕਲੀਨਿਕ ਗੜਦੀਵਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ. ਸ਼ੁਦੇਸ਼ ਰਾਜਨ ਨੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ ਵਿਚ ਦਰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਤਰ੍ਹਾਂ ਦੀ ਔਂਕੜ ਨਾ ਆਉਣ ਦਿੱਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ-ਸਮੇਂ ’ਤੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇ ਸਿਰ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਬਾਰੇ ਜਾਣੂ ਕਰਵਾਇਆ ਗਿਆ। ਇਨ੍ਹਾਂ ’ਚੋ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਕੁਮਾਰ ਰਾਜਨ ਵੱਲੋਂ ਕੁਝ ਦਾ ਹੱਲ ਮੌਕੇ ’ਤੇ ਹੀ ਕਰ ਦਿੱਤਾ ਗਿਆ ਤੇ ਰਹਿੰਦੀਆਂ ਸਮੱਸਿਆ ਦਾ ਹੱਲ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂ ਕੇ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ਡਾ. ਕਰਨ ਸਿੰਘ, ਜਸਤਿੰਦਰ ਸਿੰਘ ਬੀਈਈ, ਫਾਰਮੇਸੀ ਅਫਸਰ ਰਜਨੀ, ਕਲੀਨਿਕਲ ਅਸਿਸਟੈਂਟ ਪਰਵਿੰਦਰ ਕੌਰ, ਐੱਲਐੱਚਵੀ ਹਰਜਿੰਦਰ ਕੌਰ, ਆਸ਼ਾ ਫੈਸਿਲੀਟੇਟਰ ਦਲਜੀਤ ਕੌਰ ਤੇ ਸਮੂਹ ਸਟਾਫ ਤੇ ਆਮ ਲੋਕ ਹਾਜ਼ਰ ਸਨ।