ਪਿੰਡ ਸੱਥਵਾਂ ਦੀ ਪੰਚਾਇਤ ਨੇ ਫੜਿਆ ‘ਆਪ’ ਦਾ ਪੱਲ੍ਹਾ
ਪਿੰਡ ਸੱਥਵਾਂ ਦੀ ਪੰਚਾਇਤ ਨੇ ਫੜਿਆ 'ਆਪ' ਦਾ ਪੱਲ੍ਹਾ
Publish Date: Tue, 20 Jan 2026 04:46 PM (IST)
Updated Date: Wed, 21 Jan 2026 04:04 AM (IST)

ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਕੀਤਾ ਸਵਾਗਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਮੁਕੇਰੀਆਂ ਦੇ ਪਿੰਡ ਸੱਥਵਾਂ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ ਲਿਆ। ਇਸ ਸਮੇਂ ਪਿੰਡ ਵਾਸੀਆਂ ਵੱਲੋਂ ਪ੍ਰੋ. ਮੁਲਤਾਨੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ ਪੱਖੀ ਨੀਤੀਆਂ ‘ਤੇ ਭਰੋਸਾ ਜਤਾਇਆ ਗਿਆ। ਸਮਾਗਮ ਦੌਰਾਨ ਪਿੰਡ ਸੱਥਵਾਂ ਦੇ ਸਰਪੰਚ ਬੀਬੀ ਮੀਨਾਕਸ਼ੀ ਠਾਕੁਰ, ਪੰਚ ਨੀਲਮ ਕੁਮਾਰੀ, ਪੰਚ ਪੂਨਮ, ਪੰਚ ਵਰਿੰਦਰ ਸਿੰਘ, ਪੰਚ ਸਮਸ਼ੇਰ ਸਿੰਘ, ਪੰਚ ਸੰਜੀਵ ਕੁਮਾਰ ਸਮੇਤ ਬੀਬੀ ਚੰਚਲਾ ਦੇਵੀ, ਅਨਿਲ ਕੁਮਾਰ, ਅੰਜਨਾ ਕੁਮਾਰੀ, ਸੁਨੀਲ ਕੁਮਾਰ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਜੋ ਇਤਿਹਾਸਕ ਕਦਮ ਚੁੱਕੇ ਹਨ, ਉਹ ਪਹਿਲਾਂ ਕਦੇ ਨਹੀਂ ਵੇਖੇ ਗਏ। ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਦੀ ਨਵੀਂ ਤਸਵੀਰ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, 10 ਲੱਖ ਤੱਕ ਦੀ ਸਿਹਤ ਬੀਮਾ ਯੋਜਨਾ ਅਤੇ ਪਿੰਡਾਂ ਦੇ ਵਿਕਾਸ ਲਈ ਜ਼ਮੀਨੀ ਪੱਧਰ ‘ਤੇ ਹੋ ਰਹੇ ਕੰਮਾਂ ਨੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ’ਤੇ ਹੋਰ ਪੱਕਾ ਕੀਤਾ ਹੈ। ਆਪਣੇ ਸੰਬੋਧਨ ਵਿੱਚ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਸਮੁੱਚੀ ਪੰਚਾਇਤ ਤੇ ਪਾਰਟੀ ਚ ਸ਼ਾਮਲ ਹੋਣ ਵਾਲੇ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ, ਜੋ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਹਰਿੱਕ ਪਿੰਡ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ। ਸਮਾਗਮ ਦੌਰਾਨ ਚੇਅਰਮੈਨ ਮਾਰਕਿਟ ਕਮੇਟੀ ਹਰਜੀਤ ਸਿੰਘ ਸਹੋਤਾ, ਸੁਰਿੰਦਰ ਠਾਕੁਰ ਪ੍ਰਧਾਨ ਜਰਨਲ ਕੈਟਾਗਿਰੀ, ਬਲਾਕ ਸੰਮਤੀ ਮੈਂਬਰ ਰਾਕੇਸ਼ ਕੁਮਾਰ, ਸੰਮਤੀ ਮੈਂਬਰ ਰਵਿੰਦਰ ਸਿੰਘ, ਸੰਮਤੀ ਮੈਂਬਰ ਵਰਿੰਦਰ ਰਾਣਾ, ਸੁਭਾਸ਼ ਸਿੰਘ ਪ੍ਰਧਾਨ ਬੀਸੀ ਵਿੰਗ, ਵਿੱਕੀ ਸ਼ਰਮਾ, ਅਮਿਤ ਕੁਮਾਰ, ਰਵਿੰਦਰ ਕੁਮਾਰ, ਸੰਜੀਵ ਠਾਕੁਰ ਸਰਪੰਚ ਰੌਲੀ, ਜੇਈ ਮਹਿੰਦਰ ਸਿੰਘ, ਅਮਿਤ ਚੱਕ ਮੀਰਪੁਰ, ਰਾਜਿੰਦਰ ਕੁਮਾਰ ਸਮੇਤ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜ਼ੂਦ ਸਨ।