ਗਸ਼ਤ ਦੌਰਾਨ ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Tue, 20 Jan 2026 05:20 PM (IST)
Updated Date: Wed, 21 Jan 2026 04:07 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਥਾਣਾ ਇੰਡਸਟਰੀਅਲ ਫੋਕਲ ਪੁਆਇੰਟ ਪੁਰਹੀਰਾਂ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਪੁਲਿਸ ਪਾਰਟੀ ਨੂੰ ਗਸ਼ਤ ਦੋਰਾਨ ਟੀ ਪੁਆਇੰਟ ਪੁਰਹੀਰਾਂ ਵਿਖੇ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤਾ। ਪੁਲਿਸ ਨੇ ਉਸਨੂੰ ਰੋਕ ਕੇ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਮ ਵਿਸ਼ਾਲ ਲੁਥਰਾ ਵਾਸੀ ਬੱਸੀ ਖਵਾਜੂ, ਹੁਸ਼ਿਆਰਪੁਰ ਦੱਸਿਆ। ਸ਼ੱਕ ਦੇ ਆਧਾਰ ’ਤੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਖੱਬੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਬਰਾਮਦ ਹੋਇਆ। ਲਿਫਾਫਾ ਖੋਲ੍ਹ ਕੇ ਜਾਂਚ ਕਰਨ ’ਤੇ ਉਸ ਵਿੱਚੋਂ ਕੁੱਲ 65 ਨਸ਼ੀਲੀਆਂ ਗੋਲੀਆਂ (ਰੰਗ ਸੰਤਰੀ) ਬਰਾਮਦ ਹੋਈਆਂ। ਇਸ ਸਬੰਧੀ ਪੁਲਿਸ ਵੱਲੋਂ ਆਰੋਪੀ ਖਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।