ਪਿੰਡ ਖੱਖਾਂ 'ਚ ਨਵ-ਜੰਮੀਆਂ ਧੀਆਂ ਦੀ ਮਨਾਈ ਲੋਹੜੀ
ਪਿੰਡ ਖੱਖਾਂ 'ਚ ਨਵਜੰਮੀਆਂ ਧੀਆਂ ਦੀ ਮਨਾਈ ਲੋਹੜੀ
Publish Date: Tue, 20 Jan 2026 05:24 PM (IST)
Updated Date: Wed, 21 Jan 2026 04:07 AM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਦਫਤਰ ਬਲਾਕ ਟਾਂਡਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ 50 ਨਵ ਜੰਮੀਆਂ ਧੀਆਂ ਦੀ ਲੋਹੜੀ ਧੂਮ ਧਾਮ ਦੇ ਨਾਲ ਮਨਾਈ। ਇਸ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਮੂਹ ਸਟਾਫ ਮੈਂਬਰਾਂ ਅਤੇ ਆਂਗਣਵਾੜੀ ਵਰਕਰ ਵੀ ਮੌਜੂਦ ਸਨ। ਇਸ ਮੌਕੇ ਧੀਆਂ ਦੀ ਲੋਹੜੀ ਮਨਾ ਕੇ ਸੰਦੇਸ਼ ਦਿੱਤਾ ਗਿਆ ਕਿ ਹਰ ਘਰ ਵਿਚ ਧੀਆਂ ਦੀ ਲੋਹੜੀ ਮਨਾ ਕੇ ਸਮਾਜ ਵਿਚ ਧੀਆਂ ਦੇ ਸਤਿਕਾਰ ਅਤੇ ਸਨਮਾਨ ਕੀਤਾ ਜਾਵੇ। ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਇਕਸੁਰ ਹੋ ਕੇ ਧੀਆਂ ਨੂੰ ਪਿਆਰ, ਸਤਿਕਾਰ ਅਤੇ ਸਮਾਨ ਅਵਸਰ ਦੇਣ ਦਾ ਸੰਕਲਪ ਲਿਆ ਅਤੇ ਧੀਆਂ ਦੇ ਜਨਮ ਨੂੰ ਤਿਉਹਾਰ ਵਾਂਗ ਮਨਾਉਣ ਦਾ ਸੁਨੇਹਾ ਸਮਾਜ ਤੱਕ ਪਹੁੰਚਾਇਆ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ, ਹਰਮੇਲ ਸਿੰਘ, ਸੀ.ਡੀ.ਪੀ.ਓ. ਸਟਾਫ, ਸੁਪਰਵਾਈਜ਼ਰ ਰੇਨੂ ਬਾਲਾ, ਕਮਲਜੀਤ ਕੌਰ, ਸੀਨੀਅਰ ਅਸਿਸਟੈਂਟ ਜਸਪ੍ਰੀਤ ਕੌਰ, ਆਂਗਣਵਾੜੀ ਵਰਕਰ ਕੁਲਦੀਪ ਕੌਰ ਤੇ ਸਮੂਹ ਆਂਗਣਵਾੜੀ ਵਰਕਰ ਮੌਜੂਦ ਰਹੀਆਂ।