ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਬੰਧੀ ਮੀਟਿੰਗ
ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਬੰਧੀ ਮੀਟਿੰਗ
Publish Date: Tue, 20 Jan 2026 05:30 PM (IST)
Updated Date: Wed, 21 Jan 2026 04:07 AM (IST)
ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ: ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਸੰਸਥਾ ਦੇ 11 ਸਾਲ ਪੂਰੇ ਹੋਣ ਤੇ ਸਲਾਨਾ ਕੀਰਤਨ ਦਰਬਾਰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਬਾਬਾ ਦੀਪ ਸਿੰਘ ਸੇਵਾ ਦਲ ਦੇ ਦਫਤਰ ਵਿਖੇ ਭਰਵੀਂ ਮੀਟਿੰਗ ਹੋਈ। ਜਿਸ ਵਿੱਚ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸਮੂਹ ਟੀਮ ਵੱਲੋਂ, ਜਥੇਬੰਦੀ ਦੇ ਹੋਣ ਵਾਲੇ ਸਾਲਾਨਾ ਸਮਾਗਮ ’ਚ ਨੌਜਵਾਨਾਂ ਅਤੇ ਸਮਾਜ-ਸੇਵੀ ਜਥੇਬੰਦੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਗੜ੍ਹਦੀਵਾਲਾ ਸ਼ਹਿਰ ਅਤੇ ਦੂਰੋਂ ਨੇੜਿਓਂ ਸੰਗਤਾਂ ਜਥੇਬੰਦੀ ਨਾਲ ਜੁੜੀਆਂ ਹਨ ਤੇ ਇਹਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਹੁਮ ਹੁਮਾ ਕੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਇਸ ਸਮਾਗਮ ਵਿੱਚ ਹਾਜਰੀ ਭਰੋ ਅਤੇ ਆਪਣਾ ਜੀਵਨ ਸਫਲ ਕਰੋ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸੋਸਾਇਟੀ ਰੇਸ ਸੇਵਾਦਾਰ ਹਾਜ਼ਰ ਸਨ।