ਗੁਰਦੁਆਰਾ ਸਾਹਿਬ ਵਿਖੇ ਲਗਾਇਆ ਅੱਖਾਂ ਦੀ ਜਾਂਚ ਤੇ ਖ਼ੂਨਦਾਨ ਕੈਂਪ
ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਅੱਖਾਂ ਅਤੇ ਖੂਨਦਾਨ ਦਾ ਫਰੀ ਕੈਂਪ
Publish Date: Wed, 21 Jan 2026 03:39 PM (IST)
Updated Date: Wed, 21 Jan 2026 03:42 PM (IST)
ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ, ਬਾਬਾ ਦੀਪ ਸਿੰਘ ਜੀ ਮਾਰਗ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸੰਤ ਬਾਬਾ ਰਣਜੀਤ ਸਿੰਘ ਅਤੇ ਬੀਬੀ ਰਣਜੀਤ ਕੌਰ ਦੀ ਦੇਖ ਰੇਖ ਹੇਠ ਅੱਖਾਂ ਦੀ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮਰੀਜ਼ਾਂ ਨੂੰ ਫਰੀ ਐਨਕਾਂ ਤੇ ਫਰੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਵਿੱਚ 150 ਦੇ ਕਰੀਬ ਮਰੀਜ਼ਾਂ ਨੇ ਚੈੱਕਅਪ ਕਰਵਾਇਆ। ਇਸ ਕੈਂਪ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਕੀਤਾ। ਇਸ ਮੌਕੇ ਭਾਈ ਘਨਈਆ ਜੀ ਚੈਰੀਟੇਬਲ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ 22 ਨੌਜਵਾਨਾਂ ਨੇ ਖੂਨ ਦਾਨ ਕੀਤਾ। ਇਸ ਮੌਕੇ ਡਾਕਟਰ ਮਹਿੰਦਰ ਸਿੰਘ ਦਿਗਪਾਲ ਅਤੇ ਡਾਕਟਰ ਸਰਵਨ ਸਿੰਘ ਨੇ ਆਪਣੀ ਸੇਵਾ ਨਿਭਾਈ ਸੰਤ ਬਾਬਾ ਰਣਜੀਤ ਸਿੰਘ ਨੇ ਆਏ ਹੋਏ ਡਾਕਟਰ ਸਾਹਿਬਾਨ ਤੇ ਮਰੀਜ਼ਾਂ ਦਾ ਧੰਨਵਾਦ ਕੀਤਾ। ਇਸ ਮੌਕੇਭਾਈ ਸੰਤੋਖ ਸਿੰਘ, ਭਾਈ ਠਾਕੁਰ ਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਖਪਾਲ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਅਵਤਾਰ ਸਿੰਘ, ਬੀਬੀ ਨਿਰਮਲਜੀਤ ਕੌਰ, ਬੀਬੀ ਸੁਰਿੰਦਰ ਕੌਰ, ਭਾਈ ਬਹਾਦਰ ਸਿੰਘ, ਭਾਈ ਜਸਦੀਪ ਸਿੰਘ, ਲੱਕੀ ਠਾਕਰ, ਮੋਨੂ ਠਾਕੁਰ, ਸੰਜੇ ਸ਼ਰਮਾ, ਅਵਤਾਰ ਸਿੰਘ, ਆਦੀ ਹਾਜ਼ਰ ਸਨ।