ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਬਕ ਨੇਪਰੇ ਚੜ੍ਹਿਆ
ਦੋ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਬਕ ਨੇਪਰੇ ਚੜ੍ਹਿਆ
Publish Date: Thu, 22 Jan 2026 04:57 PM (IST)
Updated Date: Fri, 23 Jan 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਮਾਡਰਨ ਗਰੁੱਪ ਆਫ਼ ਕਾਲਜਿਸ, ਪੰਡੋਰੀ ਭਗਤ ਮੁਕੇਰੀਆਂ ਦੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵੱਲੋਂ ਆਯੋਜਿਤ ਦੋ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ “ਅਕਾਦਮਿਕ ਨਿਪੁੰਨਤਾ ਅਤੇ ਨਵੀਨਤਾ” ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਅਧਿਆਪਨ ਦੇ ਨਵੇਂ ਤਰੀਕਿਆਂ, ਰਿਸਰਚ ਗਤੀਵਿਧੀਆਂ ਅਤੇ ਤਕਨੀਕੀ ਨਵੀਨਤਾਵਾਂ ਨਾਲ ਜਾਣੂ ਕਰਵਾਉਣਾ ਸੀ। ਇਸ 2 ਦਿਨਾਂ ਸੈਸ਼ਨ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪ੍ਰੈਕਟੀਕਲ ਦ੍ਰਿਸ਼ਟੀਕੋਣ ਨਾਲ ਭਰਪੂਰ ਲੈਕਚਰ ਦਿੱਤੇ ਗਏ। ਸੈਸ਼ਨਾਂ ਵਿੱਚ ਅਧਿਆਪਨ ਦੀਆਂ ਨਵੀਨ ਤਕਨੀਕਾਂ, ਰਿਸਰਚ ਐਂਡ ਡਿਵੈਲਪਮੈਂਟ ਦੇ ਆਧੁਨਿਕ ਰੁਝਾਨਾਂ ਅਤੇ ਅਕਾਦਮਿਕ ਗੁਣਵੱਤਾ ਨੂੰ ਬਿਹਤਰ ਬਣਾਉਣ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁੱਖ ਬੁਲਾਰਿਆਂ ਵਿੱਚ ਜਸਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਡਾ. ਜਤਿੰਦਰ ਕੁਮਾਰ, ਡਾ. ਕਮਲ ਕਿਸ਼ੋਰ ਅਤੇ ਡਾ. ਨਵਨੀਤ ਕੌਰ ਸ਼ਾਮਲ ਸਨ। ਸੈਸ਼ਨਾਂ ਦੌਰਾਨ ਨਵੀਨਤਮ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨੀਕਾਂ, ਪ੍ਰੈਕਟੀਕਲ ਸਿੱਖਿਆ ਦੇ ਵੱਖ-ਵੱਖ ਮਾਡਲਾਂ ਅਤੇ ਰਿਸਰਚ ਐਂਡ ਡਿਵੈਲਪਮੈਂਟ ਨਾਲ ਸੰਬੰਧਿਤ ਅਹਿਮ ਵਿਸ਼ਿਆਂ ‘ਤੇ ਕੇਂਦਰਿਤ ਚਰਚਾ ਹੋਈ। ਵਿਦਵਾਨਾਂ ਨੇ ਅਧਿਆਪਕਾਂ ਨੂੰ ਬਦਲਦੇ ਅਕਾਦਮਿਕ ਮਾਹੌਲ ਵਿੱਚ ਤਕਨੀਕ ਦੀ ਭੂਮਿਕਾ ਅਤੇ ਨਵੀਨ ਸੋਚ ਅਪਣਾਉਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਇਸ ਸਮੇਂ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਅਤੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵੱਲੋਂ ਇਸ ਤਰ੍ਹਾਂ ਦੇ ਉਪਯੋਗੀ ਅਤੇ ਗਿਆਨਵਰਧਕ ਸੈਸ਼ਨ ਆਯੋਜਿਤ ਕਰਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅਧਿਆਪਕਾਂ ਦੀ ਪੇਸ਼ਾਵਰ ਸਮਰੱਥਾ ਨੂੰ ਹੋਰ ਨਿਖਾਰਨ ਵਿੱਚ ਸਹਾਇਕ ਸਾਬਤ ਹੁੰਦੇ ਹਨ। ਸਮਾਪਨ ਸਮਾਰੋਹ ਦੌਰਾਨ ਸਾਰੇ ਬੁਲਾਰਿਆਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਮਿਸ਼ਨ ਅਤੇ ਮਾਰਕੀਟਿੰਗ ਡਾਇਰੈਕਟਰ ਪਰਵਿੰਦਰ ਸਿੰਘ ਸਮੇਤ ਸਮੂਹ ਫੈਕਲਟੀ ਮੈਂਬਰ ਮੌਜੂਦ ਰਹੇ।