ਬਸੀ ਕਲਾਂ ਸਕੂਲ ਵਿਖੇ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ
ਬਸੀ ਕਲਾਂ ਸਕੂਲ ਵਿਖੇ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ
Publish Date: Thu, 22 Jan 2026 05:01 PM (IST)
Updated Date: Fri, 23 Jan 2026 04:06 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਮਾਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ ਐਸ ਆਈ ਤਜਿੰਦਰ ਕੌਰ ਅਤੇ ਏ ਐਸ ਆਈ ਮਨੋਹਰ ਚੰਦ ਟ੍ਰੈਫਿਕ ਐਜੂਕੇਸ਼ਨ ਸੈਲ ਹੁਸ਼ਿਆਰੁਪਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀ ਕਲਾਂ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆ ਨਾਲ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਾਇਆ ਗਿਆ, ਜਿਸ ’ਚ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ, ਜਿਵੇਂ ਕਿ ਟਰੈਫਿਕ ਦੇ ਨਵੇਂ ਕਾਨੂੰਨ ਅਨੁਸਾਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਗੇਅਰ ਵਾਲਾ ਵਹੀਕਲ ਨਾ ਚਲਾਉਣ, ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ ਨਾਲ ਮਾਤਾ/ਪਿਤਾ ਜਾਂ ਵਹੀਕਲ ਦੇ ਮਾਲਕ ਨੂੰ ਭਰਨਾ ਪਵੇਗਾ ਭਾਰੀ ਜੁਰਮਾਨਾ ਤੇ ਨਾਲ ਮਿਲੇਗੀ 3 ਸਾਲ ਦੀ ਸਜ਼ਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਾਈਕਲ ਉਪਰ ਚੱਲਦੇ ਸਮੇਂ ਚੌਕਾਂ ਵਿੱਚ ਲੱਗੀਆਂ ਲਾਈਟਾ ਦੀ ਪਾਲਣਾ ਕਰਦੇ ਹੋਏ ਚੌਕ ਨੂੰ ਪਾਰ ਕਰਨਾ ਅਤੇ ਕਿਸੇ ਵੀ ਕਿਸਮ ਦਾ ਨਸ਼ਾ ਦਾ ਪ੍ਰਯੋਗ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ ਅਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖਮੀਆਂ ਵਿਆਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ, ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ। ਸਾਰਿਆਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਅਤੇ ਵਹੀਕਲ ਚਲਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਨ ਦੀ ਹਦਾਇਤ ਕੀਤੀ ਤਾਂ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਤਾਂ ਜੋ ਰੋਜ਼ਾਨਾ ਹੋਣ ਵਾਲੇ ਰੋਡ ਐਕਸੀਡੈਂਟਾ ਵਿੱਚ ਹੋਰ ਜਾਨੀ ਮਾਲੀ ਨੁਕਸਾਨ ਤੋਂ ਬੱਚਿਆਂ ਜਾ ਸਕੇ।