ਨਿਤਿਨ ਨਬੀਨ ਦੇ ਪ੍ਰਧਾਨ ਬਣਨ ’ਤੇ ਖੰਨਾ ਵੱਲੋਂ ਵਧਾਈ
ਨਿਤਿਨ ਨਬੀਨ ਦੇ ਰਾਸ਼ਟਰੀ ਭਾਜਪਾ ਪ੍ਰਧਾਨ ਬਣਨ ‘ਤੇ ਖੰਨਾ ਵੱਲੋਂ ਵਧਾਈ
Publish Date: Thu, 22 Jan 2026 05:03 PM (IST)
Updated Date: Fri, 23 Jan 2026 04:06 AM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਨਿਤਿਨ ਨਬੀਨ ਦੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਨੋਨੀਤ ਹੋਣ ‘ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਪੁਸ਼ਪਗੁੱਛ (ਫੁੱਲਾਂ ਦਾ ਗੁਲਦਸਤਾ) ਭੇਟ ਕੀਤਾ ਅਤੇ ਦਿਲੋਂ ਵਧਾਈ ਦਿੱਤੀ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਨਿਤਿਨ ਨਬੀਨ ਦੇ ਰਾਸ਼ਟਰੀ ਪ੍ਰਧਾਨ ਬਣਨ ਨਾਲ ਭਾਜਪਾ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਉਨ੍ਹਾਂ ਦੇ ਯੋਗ ਨੇਤ੍ਰਿਤਵ ਹੇਠ ਪਾਰਟੀ ਦੇ ਵਿਸਥਾਰ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਾਪਤ ਹੋਵੇਗੀ। ਖੰਨਾ ਨੇ ਕਿਹਾ ਕਿ ਨਿਤਿਨ ਨਬੀਨ ਇੱਕ ਸੂਝਵਾਨ ਅਤੇ ਦੂਰਦਰਸ਼ੀ ਸੋਚ ਵਾਲੇ ਨੇਤਾ ਹਨ, ਜਿਨ੍ਹਾਂ ਦੇ ਮਾਰਗਦਰਸ਼ਨ ਹੇਠ ਭਾਜਪਾ ਦੀ ਰਾਸ਼ਟਰੀ ਕਾਰਜਕਾਰਣੀ ਅਤੇ ਰਾਜ ਪੱਧਰੀ ਟੀਮਾਂ ਨੂੰ ਨਵਾਂ ਜੋਸ਼ ਅਤੇ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਨਵ-ਨਿਯੁਕਤ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਉਹ ਆਪਣੀ ਵੱਲੋਂ ਪੂਰਾ ਸਹਿਯੋਗ ਦੇਣਗੇ।