ਟਾਂਡਾ ਪੁਲਿਸ ਨੇ 4 ਭਗੌੜੇ ਦੋਸ਼ੀ ਕੀਤੇ ਗ੍ਰਿਫਤਾਰ
ਟਾਂਡਾ ਪੁਲਿਸ ਨੇ 4 ਭਗੌੜੇ ਦੋਸ਼ੀ ਕੀਤੇ ਗ੍ਰਿਫਤਾਰ
Publish Date: Thu, 22 Jan 2026 06:15 PM (IST)
Updated Date: Fri, 23 Jan 2026 04:10 AM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਥਾਣਾ ਟਾਂਡਾ ਪੁਲਿਸ ਥਾਣੇ ਵਿੱਚ ਦਰਜ ਵੱਖ ਵੱਖ ਮੁਕੱਦਮਿਆਂ ਵਿੱਚ ਲੋੜੀਂਦੇ 4 ਭਗੌੜੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ । ਭਗੌੜੇ ਮੁਲਜ਼ਮਾਂ ਦੀ ਪਛਾਣ ਪ੍ਰਿੰਸ ਪੁੱਤਰ ਸੁਰਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ, ਅਵਤਾਰ ਸਿੰਘ ਉਰਫ ਘੋਦਾ ਪੁੱਤਰ ਪਰਮਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ, ਯੁਵਰਾਜ ਸਿੰਘ ਉਰਫ ਲਾਲਾ ਪੁੱਤਰ ਸਤਨਾਮ ਸਿੰਘ ਵਾਸੀ ਖੱਖ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ, ਅਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਖੱਖ ਥਾਣਾ ਟਾਂਡਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ’ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਆਪ੍ਰੇਸ਼ਨ ਪ੍ਰਹਾਰ ਤਹਿਤ ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਸਰਪ੍ਰਸਤੀ ਹੇਠ ਟਾਂਡਾ ਪੁਲਿਸ ਨੇ ਥਾਣਾ ਟਾਂਡਾ ਵਿਖੇ ਦਰਜ ਵੱਖ ਵੱਖ ਮੁਕੱਦਮਿਆਂ ’ਚ ਲੋੜੀਂਦੇ ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਜੇਲ ਭੇਜਿਆ ਗਿਆ।