ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਦੇ ਮਾਮਲੇ ’ਚ ਇੱਕ ਨਾਮਜ਼ਦ
ਤਲਵਾੜਾ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਦੇ ਮਾਮਲੇ ’ਚ ਇੱਕ ਖ਼ਿਲਾਫ਼ ਕੇਸ ਦਰਜ
Publish Date: Thu, 22 Jan 2026 06:16 PM (IST)
Updated Date: Fri, 23 Jan 2026 04:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਤਲਵਾੜਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਕਰਨ ਦੇ ਕਥਿਤ ਮਾਮਲੇ ’ਚ ਇੱਕ ਵਿਅਕਤੀ ਖ਼ਿਲਾਫ਼ ਭਾਰਤੀ ਨਿਆਯ ਸੰਹਿਤਾ ਅਤੇ ਇੰਮੀਗ੍ਰੇਸ਼ਨ ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਰਿੰਦਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਜੁਗਿਆਲ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਬਲਵਿੰਦਰ ਸਿੰਘ ਵਾਸੀ ਪਿੰਡ ਸੱਥਵਾ ਨੇ ਦੋਸ਼ ਲਗਾਇਆ ਹੈ ਕਿ ਵਰਿੰਦਰ ਸਿੰਘ ਉਰਫ਼ ਲਾਡੀ ਨੇ ਕਥਿਤ ਤੌਰ ’ਤੇ ਉਸ ਦੇ ਪੁੱਤਰ ਸੁਨੀਲ ਕੁਮਾਰ ਨੂੰ ਵਿਦੇਸ਼ ਪੁਰਤਗਾਲ ਭੇਜਣ ਦੇ ਨਾਂ ’ਤੇ 11.50 ਲੱਖ ਰੁਪਏ ਹਾਸਲ ਕੀਤੇ, ਜਿਸ ’ਚੋਂ 3.50 ਲੱਖ ਰੁਪਏ ਵਾਪਸ ਕਰ ਦਿੱਤੇ ਗਏ, ਪਰ ਬਾਕੀ 8 ਲੱਖ ਰੁਪਏ ਵਾਪਸ ਨਹੀਂ ਕੀਤੇ ਗਏ ਅਤੇ ਨਾ ਹੀ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਤੋਂ ਬਾਅਦ ਵਰਿੰਦਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।