ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਖਿਲਾਫ ਸ਼ਿਵ ਸੈਨਾ ਨੇ ਕੀਤੀ ਨਾਅਰੇਬਾਜ਼ੀ
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਖਿਲਾਫ ਸ਼ਿਵ ਸੇਨਾ ਨੇ ਕੀਤੀ ਨਾਰੇਬਾਜ਼ੀ
Publish Date: Thu, 22 Jan 2026 06:27 PM (IST)
Updated Date: Fri, 23 Jan 2026 04:13 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਗਣਤੰਤਰ ਦਿਵਸ ’ਚ ਸ਼ਾਮਲ ਹੋਣ ਵਾਲੇ ਟਾਂਡਾ ਦੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਦਿੱਤੀ ਗਈ ਧਮਕੀ ਦੇ ਰੋਸ ਵਜੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਯੂਥ ਪ੍ਰਧਾਨ ਰਾਹੁਲ ਖੰਨਾ ਦੀ ਅਗਵਾਈ ਵਿੱਚ ਸ਼ਿਵ ਸੈਨਾ ਆਗੂਆਂ ਤੇ ਮੈਂਬਰਾਂ ਵਲੋਂ ਅੱਤਵਾਦ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸੱਭ ਤੋਂ ਪਹਿਲਾਂ ਸ਼ਿਵ ਸੈਨਾ ਦਫਤਰ ਟਾਂਡਾ ਵਿਖੇ ਇੱਕ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼ਿਵ ਸੈਨਾ ਦੇ ਜ਼ਿਲ੍ਹਾ ਚੇਅਰਮੈਨ ਵਿਵੇਕ ਵਿਜ਼ਨ, ਯੁਵਾ ਨੇਤਾ ਰਾਜੂ ਖੋਸਲਾ, ਦੋਆਬਾ ਪ੍ਰਧਾਨ ਪ੍ਰਸ਼ਾਂਤ ਪੰਡਿਤ, ਜ਼ਿਲ੍ਹਾ ਯੂਥ ਪ੍ਰਧਾਨ ਪੁਨੀਤ ਢੀਂਗਰਾ, ਯੂਥ ਸਿਟੀ ਪ੍ਰਧਾਨ ਗੁਰਨਾਮ ਸਿੰਘ ਗੋਨੀ, ਯੂਥ ਨੇਤਾ ਸ਼ੈਰੀ ਥਾਪਰ ਸੀਨੀਅਰ ਸਿਟੀ ਪ੍ਰਧਾਨ ਰਾਜੀਵ ਖੰਨਾ, ਵਾਈਸ ਚੇਅਰਮੈਨ ਬਬਲੂ ਕੁਮਾਰ, ਸਾਗਰ ਸਹੋਤਾ, ਟਾਈਗਰ ਨੰਗਲ, ਸਾਗਰ ਮੋਟਾ, ਯੂਵੀ, ਲਵੀ, ਦੀਪਕ, ਗਗਨਦੀਪ, ਜਸਪ੍ਰੀਤ ਬੋਗਾ, ਰਾਹੁਲ ਕੁਮਾਰ, ਸੁਖਦੀਪ ਤੋਂ ਇਲਾਵਾ ਹੋਰ ਸ਼ਿਵ ਸੈਨਾ ਵਰਕਰਾਂ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਜੰਮਕਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਪ੍ਰਧਾਨ ਰਾਹੁਲ ਖੰਨਾ ਨੇ ਕਿਹਾ ਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਆਏ ਦਿਨ ਸ਼ਰਾਰਤੀ ਅਨਸਰਾਂ ਨੂੰ ਪੈਸੇ ਦੇ ਕੇ ਹਿੰਦੂ ਨੇਤਾਵਾਂ ਤੇ ਹਮਲੇ ਕਰ ਰਿਹਾ ਹੈ ਅਤੇ ਸ਼ਾਂਤਮਈ ਪੰਜਾਬ ਦਾ ਮਾਹੌਲ ਵਿਗਾੜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੱਤਵਾਦੀ ਪੰਨੂ ਵਿਦੇਸ਼ ਵਿੱਚ ਬੈਠਾ ਸੋਸ਼ਲ ਮੀਡੀਆ ਰਾਹੀਂ ਕਦੇ ਪੰਜਾਬ ਦੀਆਂ ਸਰਕਾਰੀ ਇਮਾਰਤਾਂ, ਕਦੇ ਕੋਰਟ ਕੰਮਪਲੈਕਸ ਤੇ ਹੁਣ ਸਕੂਲਾਂ ਦੀਆਂ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਰਿਹਾ ਹੈ, ਜਿਸ ਨੂੰ ਸ਼ਿਵ ਸੈਨਾ ਹਿੰਦੁਸਤਾਨ ਕਦੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੁਰਪਤਵੰਤ ਪੰਨੂ ਨੂੰ ਭਾਰਤ ਲਿਆਉਣ ਦੇ ਠੋਸ ਉਪਰਾਲੇ ਕਰੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਅਜਿਹੇ ਅੱਤਵਾਦੀ ਨੂੰ ਫਾਂਸੀ ਦੀ ਸਜ਼ਾ ਦੇਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ ’ਚ ਬੈਠੇ ਅੱਤਵਾਦੀ ਗੁਰਪਤਵੰਤ ਪੰਨੂੰ ਨੂੰ ਨਕੇਲ ਪਾਉਣ ਦੇ ਠੋਸ ਉਪਰਾਲੇ ਜਲਦ ਤੋਂ ਜਲਦ ਕੀਤੇ ਜਾਣ ਨਹੀ ਸ਼ਿਵ ਸੈਨਾ ਹਿੰਦੁਸਤਾਨ ਹਿੰਦੂ ਸੰਗਠਨਾਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕ ਪ੍ਰਦਰਸ਼ਨ ਸ਼ੁਰੂ ਕਰ ਦੇਵੇਗੀ।